‘ਸਰਕਾਰ ਆਈ ਤਾਂ ਹਰ ਫਸਲ ‘ਤੇ ਦੇਵਾਂਗੇ MSP ਦੀ ਗਾਰੰਟੀ ‘: ਕਾਂਗਰਸ

Rajneet Kaur
3 Min Read

ਨਿਊਜ਼ ਡੈਸਕ: ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਸਰਹੱਦ ‘ਤੇ ਪਹੁੰਚੇ ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਇਸ ਦੌਰਾਨ ਮੌਕਾ ਦੇਖ ਕੇ ਕਾਂਗਰਸ ਨੇ ਵੀ ਕਿਸਾਨਾਂ ਨੂੰ ਖੁਸ਼ ਕਰਨ ਲਈ ਇਕ ਦਾਅ ਖੇਡਿਆ ਹੈ।

ਛੱਤੀਸਗੜ੍ਹ ਦੇ ਅੰਬਿਕਾਪੁਰ ‘ਚ ਆਯੋਜਿਤ ਇਕ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਣ ‘ਤੇ ਕਿਸਾਨਾਂ ਦੇ ਹਿੱਤ ‘ਚ ਫੈਸਲੇ ਲਵੇਗੀ ਅਤੇ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਉਨ੍ਹਾਂ ਦੀ ਪਾਰਟੀ ਦੀ ਪਹਿਲੀ ‘ਗਾਰੰਟੀ’ ਹੈ। ਮੱਲਿਕਾਰਜੁਨ ਖੜਗੇ ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਦੇ ਹੈੱਡਕੁਆਰਟਰ ਅੰਬਿਕਾਪੁਰ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਖੜਗੇ ਨੇ ਕਿਹਾ ਕਿ ਲੋਕਾਂ ਨੂੰ ਮੋਦੀ ਦੀ ‘ਗਾਰੰਟੀ’ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।

ਕਾਂਗਰਸ ਪ੍ਰਧਾਨ ਨੇ ਕਿਹਾ, ‘ਮੈਂ ਛੱਤੀਸਗੜ੍ਹ ਤੋਂ ਐਲਾਨ ਕਰਨਾ ਚਾਹੁੰਦਾ ਹਾਂ ਕਿ ਕਿਸਾਨਾਂ ਲਈ ਫਸਲਾਂ ਦੀ ਵਿਆਪਕ ਖਰੀਦ ਦੇ ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਾਡੀ ਗਾਰੰਟੀ ਹੈ। ਜੇਕਰ ਅਸੀਂ ਸੱਤਾ ਵਿੱਚ ਆਉਂਦੇ ਹਾਂ ਤਾਂ ਇਸ ਗਰੰਟੀ ਨੂੰ ਜ਼ਰੂਰ ਲਾਗੂ ਕੀਤਾ ਜਾਵੇਗਾ। ਇਹ ਸਾਡੀ ਪਹਿਲੀ ਗਾਰੰਟੀ ਹੈ। ਮਲਿਕਾਅਰਜੁਨ ਖੜਗੇ ਨੇ ਕਿਹਾ, ‘(ਦਿੱਲੀ ਸਰਹੱਦ ‘ਤੇ) ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਨੂੰ ਰੋਕਣ ਲਈ, ਸੜਕਾਂ ‘ਤੇ ਲੋਹੇ ਦੇ ਮੇਖ ਵਿਛਾਏ ਜਾ ਰਹੇ ਹਨ ਅਤੇ ਸੀਮਿੰਟ ਦੀਆਂ ਕੰਧਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਇਹ ਕਿਹੋ ਜਿਹਾ ਲੋਕਤੰਤਰ ਹੈ? ਕੀ ਕੋਈ ਆਪਣੇ ਹੱਕਾਂ ਲਈ ਨਹੀਂ ਲੜ ਸਕਦਾ? ਖੜਗੇ ਨੇ ਦਾਅਵਾ ਕੀਤਾ ਕਿ ਨਿੱਜੀ ਬੀਮਾ ਕੰਪਨੀਆਂ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਰਾਹੀਂ ਪਿਛਲੇ 10 ਸਾਲਾਂ ‘ਚ 40 ਹਜ਼ਾਰ ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਨੂੰ ਕਿਸਾਨਾਂ ਅਤੇ ਗਰੀਬਾਂ ਦੀ ਕੋਈ ਪ੍ਰਵਾਹ ਨਹੀਂ ਹੈ, ਸਗੋਂ ਉਹ ਸਿਰਫ਼ ਅਮੀਰਾਂ ਵੱਲ ਧਿਆਨ ਦਿੰਦੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment