ਕੈਪਟਨ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕੀਤੀ ਜੰਗ ਦੀ ਸ਼ੁਰੂਆਤ

TeamGlobalPunjab
2 Min Read

ਖਟਕੜਕਲਾਂ: ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਖੇਤੀਬਾੜੀ ਕਾਨੂੰਨ ਦੇ ਖਿਲਾਫ ਜੰਗ ਦੀ ਸ਼ੁਰੂਆਤ ਕੀਤੀ। ਕਾਂਗਰਸੀ ਆਗੂਆਂ ਨੇ ਸ਼ਹੀਦ ਦੀ ਸਮਾਧੀ ਨੇੜ੍ਹੇ ਧਰਨਾ ਦੇ ਕੇ ਇਸ ਦੀ ਸ਼ੁਰੂਆਤ ਕੀਤੀ। ਧਰਨੇ ਵਿੱਚ ਕੈਪਟਨ ਤੋਂ ਇਲਾਵਾ ਹਰੀਸ਼ ਰਾਵਤ, ਸੁਨੀਲ ਜਾਖੜ ਤੇ ਹੋਰ ਕਾਂਗਰਸੀ ਮੰਤਰੀ ਮੌਜੂਦ ਸਨ।

ਕੈਪਟਨ ਨੇ ਨਵੇਂ ਖੇਤੀਬਾੜੀ ਬਿੱਲਾਂ ਨੂੰ ਰਾਸ਼ਟਰਪਤੀ ਵੱਲੋਂ ਮਨਜੂਰੀ ਦੇਣ ਨੂੰ ਨਿੰਦਣਯੋਗ ਤੇ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਇਸ ਸਬੰਧੀ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦਾ ਪੱਖ ਸੁਣੇ ਬਿਨਾਂ ਇਹ ਫ਼ੈਸਲਾ ਲਿਆ ਹੈ। ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ।

ਕੈਪਟਨ ਨੇ ਕਿਹਾ ਅਸੀਂ ਕਿਸਾਨੀ ਵਾਸਤੇ ਲਈ ਲੜਨ ਲਈ ਤਿਆਰ ਹਾਂ, ਅਸੀਂ ਕਿਸੇ ਨੂੰ ਭੁੱਖਾ ਨਹੀਂ ਮਰਨ ਦੇਣਾ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਨੂੰਨੀ ਰਸਤਾ ਅਖ਼ਤਿਆਰ ਕਰਨ ਤੋਂ ਇਲਾਵਾ ਉਹ ਹੋਰ ਵਿਕਲਪਾਂ ਤੇ ਵੀ ਵਿਚਾਰ ਕਰ ਰਹੇ ਹਨ। ਇਨ੍ਹਾਂ ਨਵੇਂ ਕਾਨੂੰਨਾਂ ਦਾ ਮੌਜੂਦਾ ਰੂਪ ‘ਚ ਲਾਗੂ ਹੋਣ ਨਾਲ ਪੰਜਾਬ ਦੀ ਖੇਤੀ ਬਰਬਾਦ ਹੋ ਜਾਵੇਗੀ ਜੋ ਪੰਜਾਬ ਦੀ ਰੀੜ ਦੀ ਹੱਡੀ ਹੈ।

Share This Article
Leave a Comment