ਚੰਡੀਗੜ੍ਹ: ਅਪਰੇਸ਼ਨ ਲੋਟਸ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ‘ਚ ਅਜਿਹਾ ਕੋਈ ਕਾਨੂੰਨ ਨਹੀਂ ਹੈ ਜੋ ਭਰੋਸਗੀ ਮਤੇ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੰਦਾ ਹੋਵੇ। ਸੈਸ਼ਨ ਬੁਲਾਉਣ ਸਬੰਧੀ ਰਾਜਪਾਲ ਦਫ਼ਤਰ ਵੱਲੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ ਜਿਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ।
ਸੈਸ਼ਨ ਰੱਦ ਹੋਣ ਉਪਰੰਤ ਪੰਜਾਬ ਵਿੱਚ ਸਿਆਸੀ ਮਾਹੌਲ ਵੀ ਭੱਖ ਗਿਆ। ਕਾਂਗਰਸ ਅਤੇ ਬੀਜੇਪੀ ਨੇ ਜਿੱਥੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਤਾਂ ਉੱਥੇ ਹੀ ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਪਾਲ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ।
राज्यपाल कैबिनेट द्वारा बुलाए सत्र को कैसे मना कर सकते हैं? फिर तो जनतंत्र खतम है
दो दिन पहले राज्यपाल ने सत्र की इजाज़त दी। जब ऑपरेशन लोटस फ़ेल होता लगा और संख्या पूरी नहीं हुई तो ऊपर से फ़ोन आया कि इजाज़त वापिस ले लो
आज देश में एक तरफ़ संविधान है और दूसरी तरफ़ ऑपरेशन लोटस। pic.twitter.com/BHwuyUG23X
— Arvind Kejriwal (@ArvindKejriwal) September 21, 2022
ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ।
We welcome and thank His Excellency the Governor of Punjab, Shri Banwari Lal Purohit Ji for withdrawing the orders to summon the Vidhan Sabha for special session tomorrow. This was another unconstitutional act of the @AAPPunjab government which bas rightly been nipped in the bud.
— Amarinder Singh Raja Warring (@RajaBrar_INC) September 21, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.