ਰਾਜਪਾਲ ਨੇ ਖੇਡ ਕੋਟੇ ‘ਚ 37 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ

Rajneet Kaur
2 Min Read

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਵਿਚ ਖੇਡ ਕੋਟੇ ਵਿਚੋਂ ਭਰਤੀ ਹੋਏ 37 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ, ਜਿਸ ਨੂੰ ਲੈਣ ਤੋਂ ਬਾਅਦ ਖਿਡਾਰੀਆਂ ਦੇ ਚਿਹਰਿਆਂ ‘ਤੇ ਰੌਣਕ ਦੇਖਣ ਨੂੰ ਮਿਲੀ ਤੇ ਕੁਝ ਖਿਡਾਰੀਆਂ ਦੀ ਖਾਨਾਪੂਰਤੀ ਹੋਣ ਤੋਂ ਬਚੀ ਹੈ। ਜਿਨ੍ਹਾਂ ਨੂੰ ਜਲਦੀ ਹੀ ਪੂਰਾ ਕਰਕੇ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ ਦੇ ਨਵੇਂ ਸਕੱਤਰੇਤ ਵਿੱਚ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਡੀਜੀਪੀ ਪ੍ਰਵੀਰ ਰੰਜਨ, ਐਸਐਸਪੀ ਕੰਵਰਦੀਪ ਕੌਰ ਅਤੇ ਐਸਪੀ ਕੇਤਨ ਬਾਂਸਲ ਦੇ ਕੰਮ ਦੀ ਸ਼ਲਾਘਾ ਕੀਤੀ। ਡੀਜੀਪੀ ਪ੍ਰਵੀਰ ਰੰਜਨ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਪੁਲਿਸ ਵਿਚ ਖਿਡਾਰੀਆਂ ਦੀ ਭਰਤੀ ਲਈ ਨੀਤੀ ਬਣਾਉਣ ਅਤੇ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ। ਇਸ ‘ਤੇ ਪੁਲਿਸ ਵਿਭਾਗ ਨੇ 45 ਖਿਡਾਰੀਆਂ ਦੀ ਭਰਤੀ ਦੀ ਪ੍ਰਕਿਰਿਆ ਬਹੁਤ ਹੀ ਥੋੜ੍ਹੇ ਸਮੇਂ ਵਿਚ ਪੂਰੀ ਲਗਨ ਅਤੇ ਪਾਰਦਰਸ਼ਤਾ ਨਾਲ ਪੂਰੀ ਕੀਤੀ ਹੈ।

ਇਹ ਸਾਰੇ ਖਿਡਾਰੀ ਅੰਤਰਰਾਸ਼ਟਰੀ ਪੱਧਰ ਦੇ ਹਨ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਵੱਖ-ਵੱਖ ਖੇਡਾਂ ਵਿਚ ਤਮਗ਼ੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿਚ 15 ਦੇ ਕਰੀਬ ਲੜਕੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਹ ਚੰਡੀਗੜ੍ਹ ਪੁਲਿਸ ਦੇ ਕੰਮ ਤੋਂ ਸੰਤੁਸ਼ਟ ਹਨ ਪਰ ਸੁਧਾਰ ਦੀ ਗੁੰਜਾਇਸ਼ ਕਦੇ ਖ਼ਤਮ ਨਹੀਂ ਹੁੰਦੀ।

ਉਨ੍ਹਾਂ ਨੇ ਸ਼ਹਿਰ ਵਿਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਐਸਐਸਪੀ ਕੰਵਰਦੀਪ ਕੌਰ ਦੀ ਸ਼ਲਾਘਾ ਕੀਤੀ ਅਤੇ ਖੇਲ ਕੋਟਾ ਤੋਂ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਤੇਜ਼ੀ ਨਾਲ ਕਰਨ ਲਈ ਐਸਪੀ ਕੇਤਨ ਬਾਂਸਲ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਨੇ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਵੱਖਰੀ ਟੀਮ ਬਣਾਈ ਹੈ। ਇਸ ਨਾਲ ਲੋਕਾਂ ਦੇ ਦਿਲਾਂ ਵਿੱਚ ਪੁਲਿਸ ਪ੍ਰਤੀ ਸਤਿਕਾਰ ਵਧੇਗਾ।

- Advertisement -

Share this Article
Leave a comment