ਰਾਜਪਾਲ ਪੁਰੋਹਿਤ ਨੇ ਤੀਜੇ ਵਿੱਤੀ ਬਿੱਲ ਨੂੰ ਵਿਧਾਨ ਸਭਾ ‘ਚ ਪੇਸ਼ ਕਰਨ ਦੀ ਦਿੱਤੀ ਮਨਜ਼ੂਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤੀਜੇ ਵਿੱਤ ਬਿੱਲ ਨੂੰ ਵਿਧਾਨ ਸਭਾ ‘ਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ  ਹੈ।

ਦਸ ਦਈਏ ਕਿ ਸੂਬਾ ਸਰਕਾਰ ਵੱਲੋਂ 20 ਅਤੇ 21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਵਿੱਚ ਇਹ ਬਿੱਲ ਅਤੇ ਦੋ ਹੋਰ ਬਿੱਲ ਪੇਸ਼ ਕੀਤੇ ਗਏ ਸਨ ਪਰ ਰਾਜਪਾਲ ਨੇ ਇਜਾਜ਼ਤ ਨਹੀਂ ਦਿੱਤੀ ਸੀ। ਹੁਣ ਮਿਲੀ ਜਾਣਕਾਰੀ ਅਨੁਸਾਰ ਰਾਜਪਾਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਦੋ ਵਿੱਤ ਬਿੱਲਾਂ- ਪੰਜਾਬ ਮਾਲ ਅਤੇ ਸੇਵਾ ਕਰ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਪ੍ਰਵਾਨਗੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ 20 ਅਕਤੂਬਰ ਨੂੰ ਸਰਕਾਰ ਨੇ ਤਿੰਨ ਘੰਟੇ ਦੇ ਕੰਮਕਾਜ ਤੋਂ ਬਾਅਦ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਸੀ। ਬਾਅਦ ’ਚ ਪੰਜਾਬ ਸਰਕਾਰ ਨੇ ਰਾਜਪਾਲ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ, ਜਿਸ ’ਤੇ 10 ਨਵੰਬਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਕੁਝ ਬਿੱਲਾਂ ਨੂੰ ਅਣਮਿੱਥੇ ਸਮੇਂ ਤੱਕ ਦਬਾ ਕੇ ਬੈਠੇ ਰਹਿਣ ਦੇ ਲਈ ਪੰਜਾਬ ਦੇ ਰਾਜਪਾਲ ਦੀ ਖਿਚਾਈ ਕੀਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment