ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਰਾਜਪਾਲ ਪੁਰੋਹਿਤ,ਲੋਕਾਂ ਨਾਲ ਕਰਨਗੇ ਗੱਲਬਾਤ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਦਾ ਅੱਜ ਆਖਰੀ ਦਿਨ ਹੈ।ਅੱਜ ਉਹ ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਨਗੇ।

ਦੱਸ ਦਈਏ ਕਿ ਰਾਜਪਾਲ ਦੇ ਦੌਰੇ ਦਾ ਉਦੇਸ਼ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ, ਮੌਜੂਦਾ ਸੁਰੱਖਿਆ ਦਾ ਮੁਲਾਂਕਣ ਕਰਨਾ, ਖਤਰੇ ਦੀ ਧਾਰਨਾ ਅਤੇ ਲੋਕਾਂ ਦਾ ਮਨੋਬਲ ਵਧਾਉਣਾ ਹੈ।  ਬੀਤੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦੋ ਦਿਨਾਂ ਦੌਰੇ ਦੇ ਪਹਿਲੇ ਦਿਨ ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੁਰੱਖਿਆ ਬਲਾਂ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੀ ਸੁਰੱਖਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਰਾਜਪਾਲ ਵੱਲੋਂ ਸਰਹੱਦੀ ਸੁਰੱਖਿਆ ਲਈ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਸਮੱਸਿਆਵਾਂ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਅਮੀਰ ਕੀਤਾ ਹੈ। ਸਰਹੱਦੀ ਖੇਤਰਾਂ ਦੇ ਬਹਾਦਰ ਲੋਕਾਂ ਨੇ ਹਮੇਸ਼ਾ ਹੀ ਗੁਆਂਢੀ ਦੇਸ਼ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਪੰਚਾਂ-ਸਰਪੰਚਾਂ ਨੂੰ ਕਿਹਾ ਕਿ ਉਹ ਸੁਰੱਖਿਆ ਬਲਾਂ ਦੀ ਅੱਖ ਅਤੇ ਕੰਨ ਬਣ ਕੇ ਆਲੇ-ਦੁਆਲੇ ਹੋ ਰਹੀਆਂ ਸ਼ੱਕੀ ਗਤੀਵਿਧੀਆਂ ਬਾਰੇ ਚੌਕਸ ਰਹਿਣ ਅਤੇ ਸੁਰੱਖਿਆ ਬਲਾਂ ਨੂੰ ਸੁਚੇਤ ਕਰਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment