ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਲੱਗੀ ਗੋਲੀ

Global Team
1 Min Read

ਨਿਊਜ਼ ਡੈਸਕ: ਬਾਲੀਵੁੱਡ ਐਕਟਰ ਗੋਵਿੰਦਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਲੱਤ ‘ਚ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਗੋਵਿੰਦਾ ਨੂੰ ਆਪਣੇ ਹੀ ਰਿਵਾਲਵਰ ‘ਚੋਂ ਲੱਤ ‘ਚ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਰਿਵਾਲਵਰ ਦਾ ਲਾਕ ਖੁੱਲ੍ਹਾ ਹੋਣ ਕਾਰਨ ਹਾਦਸਾ ਵਾਪਰਿਆ ਹੈ। ਇੱਕ ਪ੍ਰੋਗਰਾਮ ਲਈ ਗੋਵਿੰਦਾ ਆਪਣੀ ਰਿਹਾਇਸ਼ ਤੋਂ ਜਾ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ। ਗੋਵਿੰਦਾ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਘਟਨਾ ਮੰਗਲਵਾਰ ਸਵੇਰੇ 5 ਵਜੇ ਦੇ ਕਰੀਬ ਵਾਪਰੀ, ਗੋਵਿੰਦਾ ਘਰ ‘ਚ ਆਪਣਾ ਰਿਵਾਲਵਰ ਸਾਫ ਕਰ ਰਹੇ ਸਨ ਅਤੇ ਉਸ ਸਮੇਂ ਅਚਾਨਕ ਗੋਲੀ ਚੱਲ ਗਈ ਅਤੇ ਉਨ੍ਹਾਂ ਦੀ ਲੱਤ ‘ਚ ਸੱਟ ਲੱਗ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment