ਹਵਾਈ ਅੱਡਿਆਂ ‘ਤੇ ਹੁਣ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਕਰ ਸਕਣਗੇ ਡਿਊਟੀ

TeamGlobalPunjab
1 Min Read

ਨਵੀਂ ਦਿੱਲੀ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਿੱਖ ਕਰਮਚਾਰੀਆਂ ਅਤੇ ਮੁਸਾਫਰਾਂ ਦੇ ਹਵਾਈ ਅੱਡਿਆਂ ‘ਤੇ ਕਿਰਪਾਨ ਪਹਿਨਣ ‘ਤੇ ਰੋਕ ਲਗਾਉਣ ਦੇ ਆਦੇਸ਼ ਵਿੱਚ ਸੋਧ ਕੀਤਾ ਹੈ।

ਕੇਂਦਰ ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਕਰਮਚਾਰੀ ਅਤੇ ਮੁਸਾਫਰ ਭਾਰਤੀ ਹਵਾਈ ਅੱਡਿਆਂ ‘ਤੇ ਕਿਰਪਾਨ ਲੈ ਕੇ ਜਾ ਸਕਦੇ ਹਨ, ਪਰ ਕਿਰਪਾਨ ਦੀ ਲੰਬਾਈ 9 ਇੰਚ ਤੱਕ ਹੀ ਹੋਣੀ ਚਾਹੀਦੀ ਹੈ ਤੇ ਉਸ ਦਾ ਬਲੇਡ 6 ਇੰਚ ਤੋਂ ਵੱਡਾ ਨਹੀਂ ਹੋਣਾ ਚਾਹੀਦਾ।

ਦੱਸਣਯੋਗ ਹੈ ਕਿ ਮੰਤਰਾਲੇ ਵੱਲੋਂ ਪਹਿਲਾਂ ਆਦੇਸ਼ ਜਾਰੀ ਕਰਕੇ ਸਿਰਫ ਮੁਸਾਫਰਾਂ ਦੇ ਕਿਰਪਾਨ ਪਾਉਣ ‘ਤੇ ਪਾਬੰਦੀ ਹਟਾਈ ਗਈ ਸੀ ਪਰ ਹੁਣ ਏਅਰਪੋਰਟ ਦੇ ਕਰਮਚਾਰੀਆਂ ਨੂੰ ਵੀ ਇਸ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ’ਤੇ ਪਾਬੰਦੀ ਲਾਉਣ ਦਾ ਸਖ਼ਤ ਨੋਟਿਸ ਲਿਆ ਸੀ।

Share this Article
Leave a comment