ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਤਹਿਤ ਪੰਜਾਬ ਪੁਲੀਸ ਦੇ ਸਾਬਕਾ ਮੁਖੀ ਦਿਨਕਰ ਗੁਪਤਾ ਨੂੰ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾ ਦਿੱਤਾ ਗਿਆ।
ਇਸ ਤੋਂ ਪਹਿਲਾਂ ਦਿਨਕਰ ਗੁਪਤਾ ਲੰਬੀ ਛੁੱਟੀ ‘ਤੇ ਚਲੇ ਗਏ ਸਨ ਜਿਸ ਕਾਰਨ ਡੀਜੀਪੀ ਦੇ ਅਹੁਦੇ ਲਈ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਾਧੂ ਚਾਰਜ ਦਿੱਤਾ ਗਿਆ ਸੀ। ਪਰ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਨਿਯੁਕਤੀ ਵੀ ਵਿਵਾਦਾਂ ਵਿੱਚ ਆ ਗਈ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਡੀਜੀਪੀ ਦੀ ਨਿਯੁਕਤ ਲਈ ਕੇਂਦਰ ਸਰਕਾਰ ਨੂੰ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਭੇਜੀ ਹੈ। ਅਤੇ ਦੂਸਰੇ ਪਾਸੇ ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਦਿਨਕਰ ਗੁਪਤਾ ਨੂੰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾ ਦਿੱਤਾ ਹੈ।