ਨਵੀਂ ਦਿੱਲੀ: ਸੰਸਦ ਵੱਲੋਂ ਪਾਸ ਤਿੰਨ ਖੇਤੀਬਾਡ਼ੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਸੰਗਠਨਾਂ ਦਾ ਪ੍ਰਦਸ਼ਨ ਢਾਈ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਜਾਰੀ ਹੈ। ਸਰਕਾਰ ਦੇ ਨਾਲ ਕਿਸਾਨਾਂ ਦੀ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਹਾਲੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਹਾਲ ਹੀ ਵਿਚ ਗਣਤੰਤਰ ਦਿਹਾੜੇ ਵਾਲੇ ਦਿਨ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ‘ਤੇ ਹਿੰਸਕ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਸੀ। ਇਸ ਤੋਂ ਬਾਅਦ ਦਿੱਲੀ ਪੁਲੀਸ ਤੇ ਸਰਕਾਰ ਨੇ ਚੌਕਸੀ ਵਧਾ ਦਿੱਤੀ ਹੈ। ਸੜਕਾਂ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਸਖ਼ਤੀ ਵਰਤੀ ਜਾ ਰਹੀ ਹੈ।
ਇਸ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਸਰਕਾਰ ਨੇ ਟਵਿੱਟਰ ਨੂੰ ਕਿਸਾਨਾਂ ਦੀ ਪ੍ਰਸ਼ਾਸਨ ਸਬੰਧੀ ਗ਼ਲਤ ਤੇ ਭੜਕਾਊ ਸੂਚਨਾ ਫੈਲਾਉਣ ਵਾਲੇ 1178 ਅਕਾਊਂਟ ਹਟਾਉਣ ਲਈ ਕਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਲਾਲ ਕਿਲ੍ਹੇ ਹਿੰਸਾ ਤੋਂ ਬਾਅਦ ਇਸ ਅੰਦੋਲਨ ਨੂੰ ਲੈ ਕੇ ਦੇਸ਼ ਵਿਰੋਧੀ ਸੰਗਠਨਾਂ ਦਾ ਮੁੱਦਾ ਕਾਫ਼ੀ ਉੱਠ ਰਿਹਾ ਹੈ। ਹਾਲਾਂਕਿ ਹਾਲੇ ਤੱਕ ਸਰਕਾਰ ਵੱਲੋਂ ਇਸ ਨੂੰ ਲੈ ਕੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।