ਚੰਡੀਗੜ੍ਹ : ਇੰਨੀ ਦਿਨੀਂ ਪੰਜਾਬ ਦੀ ਸਿਆਸਤ ਵਿੱਚ ਬੇਅਦਬੀਆਂ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਜਿਸ ਦਿਨ ਤੋਂ ਸੀਬੀਆਈ ਵੱਲੋਂ ਅਦਾਲਤ ‘ਚ ਕੇਸ ਦੀ ਸੀਬੀਆਈ ਰਿਪੋਰਟ ਦਾਇਰ ਕੀਤੀ ਗਈ ਹੈ ਉਸ ਦਿਨ ਤੋਂ ਇਹ ਦੋਸ਼ ਲਗਦੇ ਆ ਰਹੇ ਹਨ ਕਿ ਇਹ ਰਿਪੋਰਟ ਅਕਾਲੀ ਦਲ ਦੇ ਇਸ਼ਾਰੇ ‘ਤੇ ਦਾਇਰ ਕੀਤੀ ਗਈ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਖ਼ਲ ਦਿੰਦਿਆਂ ਇਸ ਰਿਪੋਰਟ ਵਿਰੁੱਧ ਅਦਾਲਤ ਦਾ ਰੁੱਖ ਕੀਤਾ ਹੈ। ਮੁੱਖ ਮੰਤਰੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਮੁੱਦਾ ਖੁਦ ਚੁੱਕਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਭਾਜਪਾ ਸਰਕਾਰ ਨੇ ਜਾਣ ਬੁੱਝ ਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ ਤੇ ਇਹ ਏਜੰਸੀ ਨੇ ਬਿਨਾਂ ਪੜਤਾਲ ਕੀਤਿਆਂ ਹੀ ਕੇਸ ਦੀ ਕਲੋਜ਼ਰ ਰਿਪੋਰਟ ਅਦਾਲਤ ‘ਚ ਦਾਇਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਸ ਰਿਪੋਰਟ ਵਿਰੁੱਧ ਅਦਾਲਤ ‘ਚ ਜਾ ਰਹੇ ਹਨ।