ਭਾਰਤ ਸਰਕਾਰ ਵੱਲੋਂ ‘ਵੰਦੇ ਭਾਰਤ ਮਿਸ਼ਨ’ ਦਾ ਤੀਜਾ ਪੜਾਅ ਸ਼ੁਰੂ, 43 ਦੇਸ਼ਾਂ ਤੋਂ ਭਾਰਤੀਆਂ ਨੂੰ ਲਿਆਂਦਾ ਜਾਵੇਗਾ ਵਾਪਸ

TeamGlobalPunjab
1 Min Read

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਕਾਰਨ ਵਿਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ‘ਵੰਦੇ ਭਾਰਤ ਮਿਸ਼ਨ’ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਬੀਤੇ ਦਿਨ ਵਿਦੇਸ਼ ਮੰਤਰਾਲੇ (ਐੱਮ.ਈ.ਏ.) ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਦੱਸਿਆ ਕਿ ਸਰਕਾਰ ਵੱਲੋਂ ‘ਵੰਦੇ ਭਾਰਤ ਮਿਸ਼ਨ’ ਦੇ ਤੀਜੇ ਪੜਾਅ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਵੰਦੇ ਭਾਰਤ ਮਿਸ਼ਨ’ ਦਾ ਇਹ ਤੀਜਾ ਪੜਾਅ 2 ਜੁਲਾਈ ਤੱਕ ਚੱਲੇਗਾ। ਇਸ ਪੜਾਅ ਦੌਰਾਨ 432 ਉਡਾਣਾਂ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਉਡਾਣਾਂ ਰਾਹੀ 43 ਦੇਸ਼ਾਂ ਤੋਂ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ।

ਸ਼੍ਰੀਵਾਸਤਵ ਨੇ ਦੱਸਿਆ ਕਿ ਇਸ ਪੜਾਅ ਦੌਰਾਨ ਨਿੱਜੀ ਏਅਰ ਲਾਈਨ ਦੀਆਂ 28 ਅਤੇ ਇੰਡੀਗੋ ਦੀਆਂ 24 ਅਤੇ ਗੋਇਅਰ ਦੀਆਂ ਤਿੰਨ ਉਡਾਣਾਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਕੈਨੇਡਾ ‘ਚ ਜ਼ਿਆਦਾ ਭਾਰਤੀ ਫਸੇ ਹੋਏ ਹਨ ਇਸ ਲਈ ਇਨ੍ਹਾਂ ਦੇਸ਼ਾਂ ਲਈ ਉਡਾਣਾਂ ਦੀ ਗਿਣਤੀ ਵੀ ਵਧਾਈ ਗਈ ਹੈ।

ਦੱਸ ਦਈਏ ਕਿ ਕੋਰੋਨਾ ਮਹਾਮਾਰੀ ਕਾਰਨ ਵਿਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ 7 ਮਈ ਨੂੰ ‘ਵੰਦੇ ਭਾਰਤ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ ਸੀ। ਹੁਣ ਤੱਕ ‘ਵੰਦੇ ਭਾਰਤ ਮਿਸ਼ਨ’ ਦੇ ਦੋ ਪੜਾਅਵਾਂ ਰਾਹੀਂ ਵੱਖ-ਵੱਖ ਦੇਸ਼ਾਂ ਤੋਂ ਲਗਭਗ 1 ਲੱਖ 65 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਭਾਰਤ ਵਾਪਸ ਲਿਆਂਦਾ ਜਾ ਚੁੱਕਾ ਹੈ।

Share this Article
Leave a comment