ਪੰਜਾਬ ਸਰਕਾਰ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਲਈ ਹਮਦਰਦੀ ਨਾਲ ਵਿਚਾਰ ਕਰਾਂਗਾ : ਧਰਮਸੋਤ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰਿਆ ਜਾਵੇਗਾ।

ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਧਰਮਸੋਤ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜੰਗਲਾਤ ਵਿਭਾਗ ‘ਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀ ਸੀਨੀਆਰਤਾ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਮਿਆਂ ਨੂੰ ਪੱਕਾ ਕਰਨ ਲਈ ਜਲਦ ਹੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।

ਧਰਮਸੋਤ ਨੇ ਜੰਗਲਾਤ ਮੰਤਰੀ ਵੱਲੋਂ ਕਰਮਚਾਰੀਆਂ/ਅਧਿਕਾਰੀਆਂ ਨੂੰ ਮਿਹਨਤ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਹੋਰ ਵੱਧ ਮਿਹਨਤ ਕਰਨ ਅਤੇ ਲੋਕਾਂ ਨੂੰ ਵੀ ਪ੍ਰੇਰਿਤ ਕਰਨ। ਜੰਗਲਾਤ ਮੰਤਰੀ ਨੇ ਜਥੇਬੰਦੀਆਂ ਦੀਆਂ ਹੋਰਨਾਂ ਜਾਇਜ਼ ਮੰਗਾਂ ਨੂੰ ਵੀ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਦੀਪ ਕੁਮਾਰ ਪ੍ਰਮੁੱਖ ਮੁੱਖ ਵਣਪਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share This Article
Leave a Comment