ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਸੁਰੱਖਿਆ ਬਲਾਂ ਦੀਆਂ 72 ਟੁਕੜੀਆਂ ਨੂੰ ਹਟਾਉਣ ਦਾ ਲਿਆ ਵੱਡਾ ਫੈਸਲਾ

TeamGlobalPunjab
1 Min Read

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਤੋਂ ਸੁਰੱਖਿਆ ਘਟਾਉਣ ਦਾ ਫੈਸਲਾ ਲੈਂਦੇ ਹੋਏ ਸੁਰੱਖਿਆ ਬਲਾਂ ਦੀ 72 ਟੁਕੜੀਆਂ ਨੂੰ ਹਟਾਉਣ ਦਾ ਫੈਸਲਾ ਲਿਆ ਹੈ।

ਕਸ਼ਮੀਰ ਚ 5 ਅਗਸਤ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਹਾਲਾਤ ਨੂੰ ਕਾਬੂ ਵਿੱਚ ਰੱਖਣ ਲਈ ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਵਿਰੋਧ – ਪ੍ਰਦਰਸ਼ਨ ਨੂੰ ਵੇਖਦੇ ਹੋਏ ਘਾਟੀ ਵਿੱਚ ਕੇਂਦਰ ਸਰਕਾਰ ਨੇ ਕਈ ਪਾਬੰਦਿਆ ਲਗਾ ਦਿੱਤੀਆਂ ਸਨ, ਜਿਨ੍ਹਾਂ ਨੂੰ ਹੌਲੀ – ਹੌਲੀ ਬਹਾਲ ਕੀਤਾ ਜਾ ਰਿਹਾ ਹੈ।

 

- Advertisement -

ਕਸ਼ਮੀਰ ਵਿੱਚ ਹੁਣ ਹਾਲਾਤ ਤੇਜੀ ਨਾਲ ਸਥਿਰ ਹੋ ਰਹੇ ਹਨ। ਸੀਆਰਪੀਐੱਫ ਦੀ 24 ਅਤੇ ਬੀਐੱਸਐੱਫ, ਆਈਟੀਬੀਪੀ , ਸੀਆਈਐੱਸਐੱਫ ਅਤੇ ਸੀਏਪੀਐੱਫ ਦੀ 12 – 12 ਟੁਕੜੀਆਂ ਨੂੰ ਵਾਪਸ ਬੁਲਾਇਆ ਜਾਵੇਗਾ। ਕੇਂਦਰ ਸਰਕਾਰ ਦਾ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।

Share this Article
Leave a comment