ਇੱਕ ਹੋਰ ਮੰਤਰੀ ਖਿਲਾਫ ਭ੍ਰਿਸ਼ਟਾਚਾਰ ਨੂੰ ਲੈ ਕੇ ਖੜ੍ਹੇ ਹੋਏ ਸਵਾਲ, ਖਹਿਰਾ ਨੇ ਕੀਤੀ ਜਾਂਚ ਦੀ ਮੰਗ

Prabhjot Kaur
2 Min Read

ਚੰਡੀਗੜ੍ਹ: ਸੂਬੇ ਦੇ ਇੱਕ ਹੋਰ ਮੰਤਰੀ ਖਿਲਾਫ ਭ੍ਰਿਸ਼ਟਾਚਾਰ ਨੂੰ ਲੈ ਕੇ ਸਵਾਲ ਖੜ੍ਹੇ ਹੋਏ ਹਨ। ਸੋਸ਼ਲ ਮੀਡੀਆ ‘ਤੇ 2 ਮਹਿਲਾ ਮੁਲਾਜ਼ਮਾਂ ਦੀ ਆਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਟਰਾਂਸਫਰ ਨੂੰ ਲੈ ਕੇ ਗੱਲ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕਰਕੇ ਇਹ ਵੀਡੀਓ ਜਾਰੀ ਕੀਤੀ ਗਈ ਹੈ। ਜਿਸ ‘ਚ ਮਹਿਲਾ ਮੁਲਾਜ਼ਮ ਵਲੋਂ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦੇ ਪੁੱਤਰ ਦੇ ਜ਼ਰੀਏ ਟਰਾਂਸਫਰ ਕਰਵਾਉਣ ਦੀ ਗੱਲ ਕੀਤੀ ਜਾ ਰਹੀ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਉਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਖਹਿਰਾ ਨੇ ਕਿਹਾ ਸਰਕਾਰੀ ਮੁਲਾਜ਼ਮਾਂ ਦੇ ਵਿਚਾਲੇ ਭ੍ਰਿਸ਼ਟਾਚਾਰ ਨੂੰ ਲੈ ਕੇ ਜਿਹੜੀ ਆਡੀਓ ਲੀਕ ਹੋਈ ਹੈ ਉਹ ਗੰਭੀਰ ਮਾਮਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਦੀ ਜਾਂਚ ਕਰਵਾਉਣ ਖਾਸ ਕਰਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਪੁੱਤਰ ਖੁਸ਼ਪਾਲ ਸਿੰਘ ਦੀ ਭੂਮਿਕਾ ਦੀ। ਇਹ ਇੱਕ ਹੋਰ ਫੌਜਾ ਸਰਾਰੀ ਕਾਂਡ ਵਾਂਗ ਹੈ, ਜੋ ਪੰਜਾਬ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਉਜਾਗਰ ਕਰ ਰਿਹਾ ਹੈ।’

ਉੱਥੇ ਹੀ ਆਡੀਓ ‘ਚ ਸਾਫ ਸੁਣਿਆ ਜਾ ਸਕਦਾ ਹੈ ਕਿ ਮਹਿਲਾ ਮੁਲਾਜ਼ਮਾਂ ਵਲੋਂ ਟਰਾਂਸਫਰ ਕਰਵਾਉਣ ਲਈ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਰਹੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment