ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੁੰ ਮੁੜ ਪੱਤਰ ਲਿਖ ਕੇ ਗੱਲਬਾਤ ਦਾ ਸੱਦਾ ਦਿੱਤਾ ਹੈ, ਪਰ ਸਰਕਾਰ ਨੇ ਫਿਰ ਤਾਰੀਖ ਤੇ ਸਮਾਂ ਤੈਅ ਕਰਨ ਦੀ ਜ਼ਿੰਮੇਵਾਰੀ ਕਿਸਾਨ ਜਥੇਬੰਦੀਆਂ ਸਿਰ ਪਾ ਦਿੱਤੀ ਹੈ।
ਖੇਤੀਬਾੜੀ ਮੰਤਰਾਲੇ ਵਲੋਂ ਭੇਜੀ ਗਈ ਇਸ ਚਿੱਠੀ ‘ਚ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਸਮਾਂ ਅਤੇ ਤਰੀਕ ਦੱਸਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਉਨ੍ਹਾਂ ਸਾਰੇ ਮੁੱਦਿਆਂ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ, ਜਿਸ ‘ਤੇ ਉਹ ਗੱਲਬਾਤ ਕਰਨਾ ਚਾਹੁੰਦੇ ਹਨ।