ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਦੇਸ਼ ‘ਚ ਪਹਿਲੀ ਮੌਤ ਦੀ ਪੁਸ਼ਟੀ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ਵਿੱਚ ਟੀਕਾਕਰਨ ਅਭਿਆਨ ਜਾਰੀ ਹੈ, 16 ਜਨਵਰੀ ਤੋਂ ਭਾਰਤ ‘ਚ ਸ਼ੁਰੂ ਹੋਈ ਵੈਕਸੀਨੇਸ਼ਨ ਤੋਂ ਬਾਅਦ ਹੁਣ ਤੱਕ 26 ਕਰੋੜ ਦੇ ਲਗਭਗ ਲੋਕ ਟੀਕਾ ਲਗਵਾ ਚੁੱਕੇ ਹਨ। ਇਸ ਵਿਚਾਲੇ ਵੈਕਸੀਨੇਸ਼ਨ ਲਗਵਾਉਣ ਤੋਂ ਬਾਅਦ ਪਹਿਲੀ ਮੌਤ ਦੀ ਪੁਸ਼ਟੀ ਹੋਈ ਹੈ। ਸਰਕਾਰੀ ਪੈਨਲ ਨੇ ਕੋਰੋਨਾ ਰੋਕੂ ਟੀਕਾਕਰਨ ਤੋਂ ਬਾਅਦ ਸਾਹਮਣੇ ਆਏ 31 ਗੰਭੀਰ ਮਾਮਲਿਆਂ ਦੀ ਜਾਂਚ ਕੀਤੀ, ਜਿਨ੍ਹਾਂ ‘ਚੋਂ 28 ਦੀ ਮੌਤ ਹੋ ਗਈ ਸੀ ਪਰ ਇਨ੍ਹਾਂ ‘ਚੋਂ ਸਿਰਫ ਇੱਕ ਮੌਤ ਦੀ ਵਜ੍ਹਾ ਟੀਕਾਕਰਨ ਨੂੰ ਮੰਨਿਆ ਗਿਆ ਹੈ।

ਰਿਪੋਰਟਾਂ ਮੁਤਾਬਕ 8 ਮਾਰਚ 2021 ਨੂੰ ਵੈਕਸੀਨੇਸ਼ਨ ਤੋਂ ਬਾਅਦ 68 ਸਾਲਾ ਵਿਅਕਤੀ ਦੀ anaphylaxis ਕਾਰਨ ਮੌਤ ਹੋ ਗਈ। ਦੱਸ ਦਈਏ ਵੈਕਸੀਨ ਲੱਗਣ ਤੋਂ ਬਾਅਦ ਹੋਈ ਕਿਸੇ ਵੀ ਪਰੇਸ਼ਾਨੀ ਨੂੰ AEFI ਯਾਨੀ ਐਡਵਰਸ ਇਵੈਂਟ ਫਾਲੋਇੰਗ ਇਮਿਊਨਾਈਜ਼ੇਸ਼ਨ ਕਿਹਾ ਜਾਂਦਾ ਹੈ। ਜਿਸ ਦੀ ਜਾਂਚ ਲਈ ਸਰਕਾਰ ਵਲੋਂ AEFI ਪੈਨਲ ਦਾ ਗਠਨ ਕੀਤਾ ਗਿਆ ਸੀ।

AEFI ਦੇ ਚੇਅਰਮੈਨ ਡਾ.ਐਨਕੇ ਅਰੋੜਾ ਨੇ ਦੱਸਿਆ ਕਿ ਵੈਕਸੀਨ ਲੱਗਣ ਤੋਂ ਬਾਅਦ anaphylaxis ਦੇ ਚਲਦਿਆਂ ਮੌਤ ਦਾ ਇਹ ਪਹਿਲਾ ਮਾਮਲਾ ਹੈ, ਜੋ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਤਿੰਨ ਲੋਕਾਂ ਦੀ ਕੋਰੋਨਾ ਟੀਕਾ ਲੱਗਣ ਕਾਰਨ ਮੌਤ ਦੀ ਗੱਲ ਕਹੀ ਗਈ ਸੀ, ਪਰ ਸਰਕਾਰੀ ਪੈਨਲ ਨੇ ਸਿਰਫ਼ ਇੱਕ ਮਾਮਲੇ ਦੀ ਹੀ ਪੁਸ਼ਟੀ ਕੀਤੀ ਹੈ। ਪੈਨਲ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ 68 ਸਾਲਾ ਵਿਅਕਤੀ ਦੀ ਮੌਤ 8 ਮਾਰਚ 2021 ਨੂੰ ਹੋਈ ਸੀ।

Share this Article
Leave a comment