ਕਨ੍ਹੱਈਆ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ, ਦੇਸ਼ਧ੍ਰੋਹ ਦੇ ਮੁਕੱਦਮੇ ਨੂੰ ਪ੍ਰਵਾਨਗੀ

TeamGlobalPunjab
1 Min Read

ਨਵੀਂ ਦਿੱਲੀ: ਕਨ੍ਹੱਈਆ ਕੁਮਾਰ ਦੇ ਖ਼ਿਲਾਫ਼ ਜੇਐਨਯੂ ਮਾਮਲੇ ‘ਚ ਦੇਸ਼ਧ੍ਰੋਹ ਦਾ ਕੇਸ ਚੱਲੇਗਾ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੇਸ ਚਲਾਉਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। ਕਨ੍ਹੱਈਆ ਕੁਮਾਰ ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਫਰਵਰੀ 2016 ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਕਥਿਤ ਤੌਰ ਤੇ ਭਾਰਤ ਵਿਰੋਧੀ ਨਾਅਰੇ ਲਗਾਏ ਸਨ।

ਪੁਲਿਸ ਨੇ ਇਨ੍ਹਾਂ ਇਲਜ਼ਾਮਾਂ ਹੇਠ ਕਨ੍ਹੱਈਆ ਕੁਮਾਰ ਸਮੇਤ ਉਮਰ ਖਾਲਿਦ ਅਨਿਬਾਰਨ ਅਤੇ ਸੱਤ ਹੋਰ ‘ਤੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਸੀ।

ਇਸ ਸਬੰਧੀ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ ਜਦਕਿ ਕੇਸ ਚਲਾਉਣ ਲਈ ਦਿੱਲੀ ਸਰਕਾਰ ਦੀ ਮਨਜ਼ੂਰੀ ਲੈਣੀ ਜ਼ਰੂਰੀ ਬਣਦੀ ਸੀ ਤੇ ਹੁਣ ਕੇਜਰੀਵਾਲ ਨੇ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਲੋਕਾਂ ਦੇ ਦਬਾਅ ਕਾਰਨ ਦਿੱਲੀ ਸਰਕਾਰ ਨੂੰ ਜੇਐੱਨਯੂ ਮਾਮਲੇ ਵਿੱਚ ਚਲਾਉਣ ਨੂੰ ਪ੍ਰਵਾਨਗੀ ਦੇਣੀ ਹੀ ਪਈ ਹੈ। ਜਦਕਿ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕੇਜਰੀਵਾਲ ਦੇ ਫੈਸਲੇ ਦਾ ਸਵਾਗਤ ਕੀਤਾ।

- Advertisement -

Share this Article
Leave a comment