ਨਿਊਜ਼ ਡੈਸਕ : ਇੰਗਲੈਂਡ ਦੇ ਸਾਬਕਾ ਕ੍ਰਿਕਟਰ ਗ੍ਰਾਹਮ ਥੋਰਪ ਦੀ ਮੌਤ ਨੂੰ ਲੈ ਕੇ ਹੁਣ ਵੱਡਾ ਅਤੇ ਦਰਦਨਾਕ ਖੁਲਾਸਾ ਹੋਇਆ ਹੈ। 5 ਅਗਸਤ ਨੂੰ ਇੰਗਲੈਂਡ ਕ੍ਰਿਕਟ ਬੋਰਡ ਨੇ ਥੋਰਪ ਦੀ ਮੌਤ ਦੀ ਸੂਚਨਾ ਦਿੱਤੀ ਸੀ, ਜਿਸ ਕਾਰਨ ਪੂਰਾ ਕ੍ਰਿਕਟ ਜਗਤ ਸਦਮੇ ‘ਚ ਸੀ।
ਫਿਰ ਸੋਮਵਾਰ, 12 ਅਗਸਤ ਨੂੰ ਉਸ ਦੇ ਪਰਿਵਾਰ ਨੇ ਖੁਲਾਸਾ ਕੀਤਾ ਕਿ ਸਾਬਕਾ ਕ੍ਰਿਕਟਰ ਨੇ ਖੁਦਕੁਸ਼ੀ ਕਰਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਹੁਣ ਇੱਕ ਹੋਰ ਦਿਲ ਦਹਿਲਾ ਦੇਣ ਵਾਲਾ ਖੁਲਾਸਾ ਹੋਇਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਸਾਬਕਾ ਕ੍ਰਿਕਟਰ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਸੀ ਅਤੇ ਕਈ ਗੰਭੀਰ ਸੱਟਾਂ ਕਾਰਨ ਉਸ ਦੀ ਮੌਤ ਹੋ ਗਈ ਸੀ। ਥੋਰਪ ਸਿਰਫ 55 ਸਾਲ ਦੇ ਸਨ ਅਤੇ ਉਨ੍ਹਾਂ ਨੇ ਆਪਣੇ ਜਨਮਦਿਨ ਤੋਂ ਤਿੰਨ ਦਿਨ ਬਾਅਦ ਖੁਦਕੁਸ਼ੀ ਕਰ ਲਈ ਸੀ।
ਇਹ ਵੀ ਪੜ੍ਹੋ: ਇੱਕ ਹਫਤੇ ਅੰਦਰ ਚੌਥਾ ਹਾਦਸਾ, ਲੁਧਿਆਣਾ ‘ਚ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਪਲਟੀ, 1 ਮੌਤ
ਬ੍ਰਿਟਿਸ਼ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਥੋਰਪ ਦੀ ਮੌਤ ਦੇ ਕਾਰਨਾਂ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ 4 ਅਗਸਤ ਨੂੰ ਉਸ ਨੇ ਲੰਡਨ ਦੇ ਸਰੀ ਕਾਉਂਟੀ ਵਿਚ ਈਸ਼ਰ ਰੇਲਵੇ ਸਟੇਸ਼ਨ ‘ਤੇ ਇਕ ਰੇਲਗੱਡੀ ਦੇ ਅੱਗੇ ਖੜ੍ਹੇ ਹੋ ਕੇ ਖੁਦਕੁਸ਼ੀ ਕਰ ਲਈ ਸੀ। ਮੈਡੀਕਲ ਅਫਸਰ ਨੇ ਦੱਸਿਆ ਕਿ ਥੋਰਪ ਦੇ ਸਰੀਰ ‘ਤੇ ਕਈ ਤਰ੍ਹਾਂ ਦੀਆਂ ਗੰਭੀਰ ਸੱਟਾਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਜਾਂਚ ਦੇ ਸਬੰਧੀ ਅਦਾਲਤ ਵਿਚ ਦੱਸਿਆ ਗਿਆ ਕਿ 4 ਅਗਸਤ ਨੂੰ ਸਵੇਰੇ 8.30 ਵਜੇ ਰੇਲਵੇ ਟ੍ਰੈਕ ‘ਤੇ ਇਕ ਘਟਨਾ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਰੇਲਵੇ ਸਟੇਸ਼ਨ ‘ਤੇ ਬੁਲਾਇਆ ਗਿਆ ਸੀ। ਪੈਰਾਮੈਡਿਕ ਨੇ ਟਰੈਕ ‘ਤੇ ਪਏ ਵਿਅਕਤੀ ਦੀ ਜਾਂਚ ਕੀਤੀ ਅਤੇ ਉਸੇ ਸਮੇਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮੈਡੀਕਲ ਅਫ਼ਸਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਇਸ ਬਾਰੇ ਬ੍ਰਿਟਿਸ਼ ਟਰਾਂਸਪੋਰਟ ਪੁਲਿਸ ਤੋਂ ਸੂਚਨਾ ਮਿਲੀ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਮਾਪਿਆਂ ਨੂੰ ਵੱਡਾ ਝਟਕਾ, MBBS ਦੀ ਪੜ੍ਹਾਈ ਹੋਈ ਮਹਿੰਗੀ, ਜਾਣੋ ਕਿੰਨਾਂ ਪਵੇਗਾ ਵਾਧੂ ਬੋਝ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।