ਮੇਰੇ ਦਾਦਾ ਬੇਅੰਤ ਸਿੰਘ ਨੇ ਪੰਜਾਬੀ ਲਈ ਕੁਰਬਾਨੀ ਦਿੱਤੀ ਸੀ ਨਾਂ ਕਿ ਕਾਂਗਰਸ ਲਈ: ਬਿੱਟੂ

Prabhjot Kaur
3 Min Read

ਲੁਧਿਆਣਾ:ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਉਹ ਵਿਰੋਧੀ ਧਿਰ ‘ਚ ਬੈਠਣ ਤੋਂ ਬਾਅਦ ਪੰਜਾਬ ਲਈ ਕੁਝ ਨਹੀਂ ਕਰ ਸਕੇ, ਜਿਸ ਕਰਕੇ ਹੁਣ ਉਹ  ਭਾਜਪਾ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਪੱਤਰਕਾਰ ਨੂੰ ਇੰਟਰਵਿਊ ਦੌਰਾਨ ਕਿਹਾ ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਨੇ ਪੰਜਾਬ ਲਈ ਕੁਰਬਾਨੀ ਦਿੱਤੀ ਸੀ ਨਾਂ ਕਿ ਕਾਂਗਰਸ ਪਾਰਟੀ ਲਈ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ  ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਵਿਰਾਸਤ ਅਤੇ ਕੁਰਬਾਨੀ ਅੱਜ ਉਹਨਾਂ ਲਈ ਸਭ ਤੋਂ ਉੱਤੇ  ਹੈ। ਉਹਨਾਂ ਨੇ ਅੱਤਵਾਦ ਦੇ ਖਿਲਾਫ ਆਵਾਜ਼ ਚੁੱਕੀ ਸੀ ਜਿਸ ਕਾਰਨ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਉਹ ਹਮੇਸ਼ਾ ਪੰਜਾਬ ਦੀ ਸ਼ਾਂਤੀ ਅਤੇ ਦੇਸ਼ ਦੀ ਏਕਤਾ ਲਈ ਡਟੇ ਰਹੇ ਪਰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਬੇਅੰਤ ਸਿੰਘ ਦੀ ਕੁਰਬਾਨੀ ਪੰਜਾਬ ਲਈ ਸੀ ਨਾ ਕਿ ਕਾਂਗਰਸ ਪਾਰਟੀ ਲਈ। ਬਿੱਟੂ ਨੇ ਕਿਹਾ ਕਿ ਬੇਅੰਤ ਸਿੰਘ ਕਾਂਗਰਸ ਪਾਰਟੀ ਤੋਂ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਪਾਰਟੀ  ਨੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ।

ਇਸ ਤੋਂ ਇਲਾਵਾ ਬਿੱਟੂ ਨੇ ਕਿਹਾ ਕਿ ਉਹ ਇੱਕ ਅਜਿਹੇ ਪਰਿਵਾਰ ਵਿੱਚੋਂ ਹਨ ਜੋ ਰਵਾਇਤੀ ਕਾਂਗਰਸੀ ਰਹੇ ਹਨ। ਹੁਣ ਸਾਨੂੰ ਇਹ ਸਵੀਕਾਰ ਕਰਨਾ ਪਏਗਾ ਕਿ ਅਸੀਂ ਸਾਰੇ ਪੁਰਾਣੇ ਸਮਿਆਂ ਵਿੱਚ ਨਹੀਂ ਰਹਿ ਰਹੇ ਹਾਂ। ਉਹ 2014 ਤੋਂ 2019 ਤੱਕ 10 ਸਾਲ ਵਿਰੋਧੀ ਧਿਰ ਵਿੱਚ ਬੈਠੇ ਰਹੇ। ਸੰਸਦ ਮੈਂਬਰ ਹੋਣ ਦੇ ਬਾਵਜੂਦ ਉਹ ਲੁਧਿਆਣਾ ਜਾਂ ਪੰਜਾਬ ਲਈ ਬਹੁਤਾ ਕੁਝ ਨਹੀਂ ਕਰ ਸਕੇ। ਬਿੱਟੂ ਨੇ ਕਿਹਾ ਕਿ ਜੇਕਰ ਮੋਦੀ ਸੱਤਾ ‘ਚ ਪਰਤ ਰਹੇ ਹਨ ਤਾਂ ਉਨ੍ਹਾਂ ਨੂੰ ਵਿਰੋਧੀ ਧਿਰ ‘ਚ ਬੈਠ ਕੇ ਸੰਸਦ ਮੈਂਬਰ ਬਣ ਕੇ ਕੀ ਫਾਇਦਾ ਹੋਵੇਗਾ। ਦੂਜੇ ਸੂਬਿਆਂ ਵਿੱਚ ਡਬਲ ਇੰਜਣ ਵਾਲੀਆਂ ਸਰਕਾਰਾਂ ਹਨ, ਪਰ ਪੰਜਾਬ ਕੋਲ ਇੱਕ ਵੀ ਇੰਜਣ ਨਹੀਂ ਹੈ। ਪੰਜਾਬ ਦੇ ਕਿਸਾਨ ਲਾਠੀਚਾਰਜ ਅਤੇ ਗੋਲੀਆਂ ਦਾ ਸਾਹਮਣਾ ਕਰ ਰਹੇ ਹਨ, ਕੀ ਦਿੱਲੀ ਵਿੱਚ ਪੰਜਾਬ ਅਤੇ ਇਸਦੇ ਹੱਕਾਂ ਦੀ ਗੱਲ ਕਰਨ ਵਾਲਾ ਕੋਈ ਨਹੀਂ ਹੈ?

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment