ਬਰਨਾਲਾ : ਪਿੰਡ ਨਿਹਾਲੂਵਾਲ ਦੇ ਬੇਗਮਪੁਰਾ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਵਲੋਂ ਗੁਰਦੁਆਰੇ ’ਚ ਹੀ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਐੱਸ.ਐੱਚ.ਓ. ਅਮਰੀਕ ਸਿੰਘ ਨੇ ਦੱਸਿਆ ਕਿ ਪਿੰਡ ਨਿਹਾਲੂਵਾਲ ਦੇ ਬੇਗਮਪੁਰਾ ਗੁਰਦੁਆਰੇ ’ਚ ਪਰਮਜੀਤ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ ਗ੍ਰੰਥੀ ਦੇ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾਉਂਦਾ ਸੀ।
ਉਨ੍ਹਾਂ ਦੱਸਿਆ ਕਿ ਗ੍ਰੰਥੀ ਸਿੰਘ ਪਰਮਜੀਤ ਸਿੰਘ ਆਰਥਿਕ ਤੌਰ ’ਤੇ ਕਾਫ਼ੀ ਕਮਜ਼ੋਰ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਬੀਤੀ ਸਵੇਰੇ ਉਸ ਨੇ ਗੁਰਦੁਆਰਾ ਸਾਹਿਬ ’ਚ ਸਥਿਤੀ ਆਪਣੇ ਰਿਹਾਇਸ਼ੀ ਕਮਰੇ ’ਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।