ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਨੇ ਰਾਮ ਰਹੀਮ ਤੇ ਮੋਦੀ ਲਈ ਕੀਤੀ ਅਰਦਾਸ

TeamGlobalPunjab
1 Min Read

ਬਠਿੰਡਾ: ਬਠਿੰਡਾ ਦੇ ਬੀੜ ਤਲਾਬ ਬਸਤੀ ਨੰਬਰ 2 ‘ਚ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਵਲੋਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਲਈ ਅਰਦਾਸ ਕੀਤੀ ਗਈ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਗ੍ਰੰਥੀ ਗੁਰਮੇਲ ਸਿੰਘ ਵਲੋਂ ਬਲਾਤਕਾਰ ਦੇ ਦੋਸ਼ ਹੇਂਠ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਲਈ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਗਈ। ਜਿਸ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਕਤ ਗ੍ਰੰਥੀ ਸਿੰਘ ‘ਤੇ ਕਾਰਵਾਈ ਕਰਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰੰਥੀ ਗੁਰਮੇਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਅਤੇ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚਾਲਾਂ ਚੱਲ ਕੇ ਡੇਰਾ ਮੁਖੀ ਨੂੰ ਜੇਲ੍ਹ ਵਿੱਚ ਬੰਦ ਕਰਵਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਹ ਅਰਦਾਸ ਕਿਸੇ ਦਬਾਅ ਹੇਠ ਨਹੀਂ ਕੀਤੀ ਬਲਕਿ ਖਾਲਸਾ ਕਿਸੇ ਤੋਂ ਡਰਦਾ ਨਹੀਂ ਹੈ।

Share this Article
Leave a comment