Punjab News : ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਮਹਿੰਗਾਈ ਦੇ ਦੌਰ ਵਿੱਚ ਸਰਕਾਰ ਨੇ ਖੋਲ੍ਹਿਆ ਰਾਹਤ ਦਾ ਪਿਟਾਰਾ! ਹੁਣ ਤਨਖਾਹ ਅਤੇ ਪੈਨਸ਼ਨ ਵਿੱਚ ਹੋਵੇਗਾ ਵਾਧਾ, ਕਿਉਂਕਿ ਸਰਕਾਰ ਨੇ ਮਹਿੰਗਾਈ ਭੱਤੇ ਯਾਨੀ DA ਵਿੱਚ 7 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਵਧੀ ਹੋਈ ਰਕਮ ਦੇ ਨਾਲ ਪਿਛਲੇ ਚਾਰ ਮਹੀਨਿਆਂ ਦਾ ਬਕਾਇਆ ਵੀ ਮਿਲੇਗਾ। ਆਓ ਤੁਹਾਨੂੰ ਦੱਸਦੇ ਹਾਂ ਕਿ ਸਰਕਾਰ ਦੇ ਇਸ ਫੈਸਲੇ ਦਾ ਕਿਹੜੇ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ ਅਤੇ ਵਧਿਆ ਹੋਇਆ ਪੈਸਾ ਕਦੋਂ ਉਨ੍ਹਾਂ ਦੇ ਖਾਤਿਆਂ ਵਿੱਚ ਆਵੇਗਾ? ਦਰਅਸਲ, ਹਰਿਆਣਾ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੇ ਤਹਿਤ ਤਨਖਾਹ ਲੈ ਰਹੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਵਿੱਤੀ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ :ਪੰਜਾਬ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀ ਦਾ ਵੱਡਾ ਮੌਕਾ! ਪੰਜਾਬ ‘ਚ ਜਲਦ ਨਿਕਲਣ ਜਾ ਰਹੀ ਮਾਸਟਰ ਕਾਡਰ ਦੀ ਭਰਤੀ!
ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿੱਚ 7 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਹੁਣ ਮੁਲਾਜ਼ਮਾਂ ਦਾ DA 262 ਫੀਸਦੀ ਤੋਂ ਵਧ ਕੇ 269 ਫੀਸਦੀ ਹੋ ਗਿਆ ਹੈ। ਯਾਨੀ ਕਿ ਹੁਣ ਇਨ੍ਹਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਪਹਿਲਾਂ ਦੇ ਮੁਕਾਬਲੇ ਵੱਧ ਮਹਿੰਗਾਈ ਭੱਤਾ ਮਿਲੇਗਾ। ਸਰਕਾਰੀ ਹੁਕਮਾਂ ਮੁਤਾਬਕ, ਵਧਿਆ ਹੋਇਆ ਮਹਿੰਗਾਈ ਭੱਤਾ 1 ਜੁਲਾਈ 2026 ਤੋਂ ਲਾਗੂ ਮੰਨਿਆ ਜਾਵੇਗਾ। ਇਸ ਦਾ ਮਤਲਬ ਹੈ ਕਿ ਨਵੰਬਰ 2026 ਦੀ ਤਨਖਾਹ ਦੇ ਨਾਲ ਮੁਲਾਜ਼ਮਾਂ ਨੂੰ ਵਧਿਆ ਹੋਇਆ DA ਨਕਦ ਰੂਪ ਵਿੱਚ ਦਿੱਤਾ ਜਾਵੇਗਾ। ਪਰ ਇੱਥੇ ਇੱਕ ਹੋਰ ਵੱਡੀ ਗੱਲ ਹੈ। ਜੁਲਾਈ ਤੋਂ ਅਕਤੂਬਰ 2026 ਤੱਕ ਦੇ ਚਾਰ ਮਹੀਨਿਆਂ ਦਾ ਬਕਾਇਆ ਵੀ ਸਰਕਾਰ ਵੱਲੋਂ ਦਿੱਤਾ ਜਾਵੇਗਾ। ਇਸ ਬਕਾਇਆ ਰਕਮ ਦਾ ਭੁਗਤਾਨ ਜਨਵਰੀ 2027 ਵਿੱਚ ਕੀਤਾ ਜਾਵੇਗਾ। ਯਾਨੀ ਮੁਲਾਜ਼ਮਾਂ ਨੂੰ ਵਧੀ ਹੋਈ ਤਨਖਾਹ ਦੇ ਨਾਲ-ਨਾਲ ਪਿਛਲੇ ਚਾਰ ਮਹੀਨਿਆਂ ਦੇ ਬਕਾਏ ਦੀ ਵੀ ਉਡੀਕ ਰਹੇਗੀ।
ਇਹ ਵੀ ਪੜ੍ਹੋ :ਸਖ਼ਤ ਸੁਰੱਖਿਆ ਵਿਚਕਾਰ ਜੱਲੂਪੁਰ ਖੇੜਾ ਪਹੁੰਚਣਗੇ ਅੰਮ੍ਰਿਤਪਾਲ! ਬੁਲੇਟਪਰੂਫ ਗੱਡੀ ‘ਚ ਜੱਦੀ ਪਿੰਡ ਲਈ ਰਵਾਨਾ!
ਇਸ ਤੋਂ ਇਲਾਵਾ, ਸਰਕਾਰ ਨੇ ਮਹਿੰਗਾਈ ਭੱਤੇ ਦੀ ਗਣਨਾ ਨੂੰ ਲੈ ਕੇ ਵੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ। ਹੁਕਮਾਂ ਅਨੁਸਾਰ, ਜੇਕਰ ਗਣਨਾ ਦੌਰਾਨ 50 ਪੈਸੇ ਜਾਂ ਇਸ ਤੋਂ ਵੱਧ ਦੀ ਰਕਮ ਬਣਦੀ ਹੈ ਤਾਂ ਉਸ ਨੂੰ ਅਗਲੇ ਪੂਰੇ ਰੁਪਏ ਵਿੱਚ ਬਦਲ ਦਿੱਤਾ ਜਾਵੇਗਾ। ਜਦਕਿ 50 ਪੈਸੇ ਤੋਂ ਘੱਟ ਦੀ ਰਕਮ ਨੂੰ ਨਜ਼ਰਅੰਦਾਜ਼ ਕੀਤਾ ਜਾਵੇਗਾ। ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨ ਵਿੱਚ ਵਾਧੇ ਨੂੰ ਲਾਗੂ ਕਰਨ ਲਈ ਲੋੜੀਂਦੀ ਕਾਰਵਾਈ ਜਲਦ ਪੂਰੀ ਕਰਨ। ਸੋ ਕੁੱਲ ਮਿਲਾ ਕੇ ਹਰਿਆਣਾ ਦੇ ਛੇਵੇਂ ਤਨਖਾਹ ਕਮਿਸ਼ਨ ਅਧੀਨ ਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਹ ਵੱਡੀ ਰਾਹਤ ਦੀ ਖ਼ਬਰ ਹੈ। DA ਵਿੱਚ 7 ਫੀਸਦੀ ਵਾਧੇ ਨਾਲ ਹੁਣ ਉਨ੍ਹਾਂ ਨੂੰ 269 ਫੀਸਦੀ ਮਹਿੰਗਾਈ ਭੱਤਾ ਮਿਲੇਗਾ।
