ਕੈਨੇਡਾ ‘ਚ ਗੈਰਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ਨੂੰ ਵੱਡੀ ਰਾਹਤ

TeamGlobalPunjab
2 Min Read

ਬਰੈਂਪਟਨ: ਕੈਨੇਡਾ ‘ਚ ਗ਼ੈਰਕਾਨੂੰਨੀ ਤੌਰ ‘ਤੇ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਬਲਿਕ ਹੈਲਥ ਏਜੰਸੀ ਨੂੰ ਕਿਹਾ ਕਿ ਕੋਰਨਾ ਵੈਕਸੀਨ ਮੁਲਕ ‘ਚ ਮੌਜੂਦ ਹਰ ਵਿਅਕਤੀ ਲਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਟੀਕਾ ਲਗਵਾਉਣ ਵਾਲਾ ਕੈਨੇਡੀਅਨ ਨਾਗਰਿਕ ਹੈ ਜਾਂ ਨਹੀਂ।

ਹੈਲਥ ਏਜੰਸੀ ਨੇ ਕਿਹਾ ਕਿ ਉਮਰ ਮੁਤਾਬਕ ਹਰ ਪ੍ਰਵਾਸੀ ਨੂੰ ਵੈਕਸੀਨ ਲਗਾਈ ਜਾਵੇਗੀ ਪਰ ਮਾਇਗ੍ਰੇਟ ਵਰਕਰਜ਼ ਅਲਾਇੰਸ ਵਰਗੀਆਂ ਜਥੇਬੰਦੀਆਂ ਨੂੰ ਇਸ ਗੱਲ ‘ਤੇ ਯਕੀਨ ਨਹੀਂ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਬਗ਼ੈਰ ਦਸਤਾਵੇਜ਼ਾਂ ਤੋਂ ਕੈਨੇਡਾ ਵਿਚ ਰਹਿ ਰਹੇ ਜ਼ਿਆਦਾਤਰ ਵਾਸੀ ਹੈਲਥ ਕੇਅਰ ਸਿਸਟਮ ‘ਤੇ ਨਿਰਭਰ ਨਹੀਂ ਕਿਉਂਕਿ ਇਸ ਨਾਲ ਇਪਲੋਇਰ ਨੂੰ ਇਮੀਗ੍ਰੇਸ਼ਨ ਸਟੇਟਸ ਬਾਰੇ ਪਤਾ ਲੱਗ ਜਾਵੇਗਾ ਅਤੇ ਉਨ੍ਹਾਂ ਦੀ ਨੌਕਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੀ ਬੁਕਿੰਗ ਦੌਰਾਨ ਹੈਲਥਕਾਰਡ ਜਾਂ ਪਛਾਣ ਦਾ ਕੋਈ ਹੋਰ ਸਬੂਤ ਨਹੀਂ ਮੰਗਿਆ ਜਾਣਾ ਚਾਹੀਦਾ।

ਪ੍ਰਵਾਸੀਆਂ ਨੂੰ ਡਰ ਹੈ ਕਿ ਉਨ੍ਹਾਂ ਦੀ ਨਿੱਜੀ ਜਾਣਕਾਰੀ ਕੈਨੇਡਾ ਬਾਰਡਰ ਸਰਵਿਸਿਜ਼ ਵਾਲਿਆਂ ਨਾਲ ਸਾਂਝੀ ਕੀਤੀ ਜਾ ਸਕਦੀ ਹੈ। ਭਾਵੇਂ ਓਨਟਾਰੀਓ ਅਤੇ ਬ੍ਰਿਟਿਸ਼ ਕੋਲੰਬੀਆ ਦੇ ਸਿਹਤ ਮੰਤਰੀ ਸਪੱਸ਼ਟ ਕਰ ਚੁੱਕੇ ਹਨ ਕਿ ਵੈਕਸੀਨੇਸ਼ਨ ਦੌਰਾਨ ਮੈਡੀਕਲ ਕਾਰਡ ਨਹੀਂ ਮੰਗੇ ਜਾਣਗੇ ਪਰ ਪਛਾਣ ਦੇ ਸਬੂਤ ਵਜੋਂ ਕਿਹੜਾ ਦਸਤਾਵੇਜ਼ ਮੰਨਿਆ ਜਾਵੇਗਾ, ਇਸ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ।

ਦੂਜੇ ਪਾਸੇ ਮਿਸੀਸਾਗਾ ਦੀ ਮੇਅਰ ਬੋਨੀ ਕਰੌਬੀ ਨੇ ਕਿਹਾ ਕਿ ਸ਼ਹਿਰ ਵਿਚ ਵੈਕਸੀਨੇਸ਼ਨ ਕਰਵਾਉਣ ਦਾ ਇੱਛਕ ਹਰ ਸ਼ਖਸ ਆਪਣੀ ਵਾਰੀ ਮੁਤਾਬਕ ਟੀਕਾ ਲਗਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗ਼ੈਰਕਾਨੂੰਨੀ ਪ੍ਰਵਾਸੀ ਬੇਖੌਫ਼ ਹੋ ਕੇ ਆਪਣੀ ਬੁਕਿੰਗ ਕਰ ਸਕਦੇ ਹਨ ਅਤੇ ਇਮੀਗ੍ਰੇਸ਼ਨ ਬਾਰੇ ਕੋਈ ਸਵਾਲ ਨਹੀਂ ਕੀਤਾ ਜਾਵੇਗਾ।

- Advertisement -

Share this Article
Leave a comment