ਸ਼ਿਮਲਾ: ਹਿਮਾਚਲ ਪ੍ਰਦੇਸ਼ ‘ਚ ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਹੀ ਹਰੇ ਪਟਾਕੇ ਚਲਾਏ ਜਾ ਸਕਦੇ ਹਨ। ਸਰਕਾਰ ਨੇ ਇਹ ਫੈਸਲਾ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਹੁਕਮਾਂ ਤੋਂ ਬਾਅਦ ਲਿਆ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਪੱਤਰ ਲਿਖ ਕੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ।
ਬੋਰਡ ਦੇ ਮੈਂਬਰ ਸਕੱਤਰ ਅਨਿਲ ਜੋਸ਼ੀ ਨੇ ਕਿਹਾ ਕਿ ਐਨਜੀਟੀ ਨੇ ਅਜਿਹੇ ਸ਼ਹਿਰਾਂ ਵਿੱਚ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ ਜੋ ਹਵਾ ਪ੍ਰਦੂਸ਼ਣ ਪ੍ਰਤੀ ਅਤਿ ਸੰਵੇਦਨਸ਼ੀਲ ਹਨ। ਜਦਕਿ ਮੱਧਮ ਅਤੇ ਜਨਰਲ ਸ਼੍ਰੇਣੀ ਵਿੱਚ ਆਉਂਦੇ ਸ਼ਹਿਰਾਂ ਵਿੱਚ ਸਿਰਫ਼ ਦੋ ਘੰਟੇ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਸਾਈਲੈਂਸ ਜ਼ੋਨ ਵਿੱਚ ਮੁਕੰਮਲ ਪਾਬੰਦੀ
ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਾਈਲੈਂਸ ਜ਼ੋਨ ਹਸਪਤਾਲ, ਨਰਸਿੰਗ ਹੋਮ, ਪ੍ਰਾਇਮਰੀ ਅਤੇ ਜ਼ਿਲ੍ਹਾ ਸਿਹਤ ਕੇਂਦਰ, ਵਿਦਿਅਕ ਅਦਾਰੇ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਹੈ। ਹਵਾ ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ ਐਕਟ 1981, ਸ਼ੋਰ ਪ੍ਰਦੂਸ਼ਣ ਨਿਯਮ ਅਤੇ ਨਿਯੰਤਰਣ ਨਿਯਮ 2,000 ਅਤੇ ਵਾਤਾਵਰਣ ਸੁਰੱਖਿਆ ਐਕਟ 1986 ਦੀ ਉਲੰਘਣਾ ਕਰਨ ‘ਤੇ 5 ਸਾਲ ਦੀ ਕੈਦ ਜਾਂ 1 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ।
ਗ੍ਰੀਨ ਪਟਾਕੇ ਚਲਾਉਣ ਦਾ ਸਮਾਂ
ਗੁਰਪੁਰਬ 27 ਨਵੰਬਰ ਨੂੰ ਸ਼ਾਮ 4 ਤੋਂ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ
ਕ੍ਰਿਸਮਸ ਤੇ’ 25 ਅਤੇ 26 ਦਸੰਬਰ 11:55 ਤੋਂ 12:30 ਤੱਕ
31 ਦਸੰਬਰ ਅਤੇ 1 ਦਸੰਬਰ ਦੇ ਵਿਚਾਲੇ ਨਵੇਂ ਸਾਲ ਦੀ ਸ਼ਾਮ ਨੂੰ 11:55 ਤੋਂ 12:30 ਵਜੇ ਤੱਕ