ਪੰਜਾਬ ‘ਚ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ, ਕਾਂਗਰਸੀ ਆਗੂ ਅਤੇ ਅਕਾਲੀ ਆਗੂ ਨੇ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ

Global Team
4 Min Read

ਜਲੰਧਰ: ਜਲੰਧਰ ਵਿੱਚ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਰਾਤ ਨੂੰ ਕਰੀਬ 1 ਵਜੇ ਗ੍ਰਨੇਡ ਹਮਲਾ ਹੋਇਆ ਹੈ। ਇਸ ਦੌਰਾਨ ਕਾਲੀਆ ਘਰ ਵਿੱਚ ਸੌਂ ਰਿਹਾ ਸੀ ਅਤੇ ਧਮਾਕੇ ਦੀ ਆਵਾਜ਼ ਸੁਣ ਕੇ ਘਬਰਾ ਗਿਆ। ਉਨ੍ਹਾਂ ਨੇ ਘਟਨਾ ਬਾਰੇ ਪੂਰੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ। ਕਾਲੀਆ ਨੇ ਦੱਸਿਆ ਕਿ ਜਦੋਂ ਰਾਤ ਨੂੰ 1.30 ਵਜੇ ਉਨ੍ਹਾਂ ਦੇ ਘਰ ਦੇ ਵਰਾਂਡੇ ਵਿੱਚ ਧਮਾਕਾ ਹੋਇਆ ਤਾਂ ਉਨ੍ਹਾਂ ਸੋਚਿਆ ਕਿ ਸ਼ਾਇਦ ਟਰਾਂਸਫਾਰਮਰ ਦੇ ਓਵਰਲੋਡਿੰਗ ਕਾਰਨ ਧਮਾਕਾ ਹੋਇਆ ਹੈ, ਪਰ ਜਦੋਂ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਗ੍ਰਨੇਡ ਹਮਲਾ ਹੋਇਆ ਹੈ, ਤਾਂ ਉਨ੍ਹਾਂ ਦੇਖਿਆ ਕਿ ਧਮਾਕੇ ਕਾਰਨ ਘਰ ਦਾ ਦਰਵਾਜ਼ਾ ਟੁੱਟ ਗਿਆ ਸੀ ਅਤੇ ਕਾਰ ਨੂੰ ਨੁਕਸਾਨ ਪਹੁੰਚਿਆ ਸੀ। ਘਟਨਾ ਤੋਂ ਬਾਅਦ ਉਨ੍ਹਾਂ ਨੇ ਗੰਨਮੈਨ ਨੂੰ ਪੁਲਿਸ ਸਟੇਸ਼ਨ ਭੇਜ ਦਿੱਤਾ। ਇਹ ਘਟਨਾ ਪੁਲਿਸ ਸਟੇਸ਼ਨ ਤੋਂ ਸਿਰਫ਼ 150 ਮੀਟਰ ਦੀ ਦੂਰੀ ‘ਤੇ ਵਾਪਰੀ ਹੈ। ਪਹਿਲਾਂ ਉਨ੍ਹਾਂ ਦੇ ਘਰ ਦੇ ਨੇੜੇ ਇੱਕ ਪੀਸੀਆਰ ਟੀਮ ਤਾਇਨਾਤ ਸੀ, ਪਰ ਹੁਣ ਇਸਨੂੰ ਹਟਾ ਦਿੱਤਾ ਗਿਆ ਹੈ।

ਮਨੋਰੰਜਨ ਕਾਲੀਆ ਦੇ ਘਰ ਤੋਂ ਸਿਰਫ਼ 100 ਮੀਟਰ ਦੀ ਦੂਰੀ ‘ਤੇ ਇੱਕ ਪੁਲਿਸ ਥਾਣਾ ਹੈ। ਇਸ ਦੇ ਬਾਵਜੂਦ, ਹਮਲਾਵਰ ਈ-ਰਿਕਸ਼ਾ ‘ਤੇ ਆਉਂਦੇ ਹਨ, ਗ੍ਰਨੇਡ ਸੁੱਟਦੇ ਹਨ ਅਤੇ ਚਲੇ ਜਾਂਦੇ ਹਨ। ਪੁਲਿਸ ਨੇ ਨੇੜੇ-ਤੇੜੇ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲੇ ਤੋਂ ਬਾਅਦ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਪ੍ਰਤਾਪ ਬਾਜਵਾ ਨੇ ਐਕਸ ‘ਤੇ ਲਿਖਿਆ ਕਿ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵੱਧ ਰਹੀ ਹਿੰਸਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਕਈ ਧਮਾਕੇ ਹੋਏ ਹਨ, ਜਿਨ੍ਹਾਂ ਵਿੱਚ ਮਈ 2022 ਵਿੱਚ ਮੋਹਾਲੀ ਆਰਪੀਜੀ ਹਮਲਾ ਅਤੇ 2024 ਦੇ ਅਖੀਰ ਵਿੱਚ ਪੁਲਿਸ ਸਟੇਸ਼ਨਾਂ ‘ਤੇ ਗ੍ਰਨੇਡ ਹਮਲੇ ਦੀ ਇੱਕ ਲੜੀ ਸ਼ਾਮਲ ਹੈ।

ਇਸ ਦੌਰਾਨ ਬਿਕਰਮ ਮਜੀਠੀਆ ਨੇ ਐਕਸ ‘ਤੇ ਲਿਖਿਆ ਕਿ ਪੰਜਾਬ ਵਿੱਚ ਗ੍ਰਨੇਡ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਥਾਣਿਆਂ ਤੋਂ ਬਾਅਦ ਹੁਣ ਸਿਆਸੀ ਆਗੂਆਂ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੀਤੀ ਦੇਰ ਰਾਤ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment