ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਵਿੱਚ ਈਦ, ਅਕਸ਼ੈ ਤ੍ਰਿਤੀਆ ਅਤੇ ਪਰਸ਼ੂਰਾਮ ਜੈਅੰਤੀ ਦੇ ਆਗਾਮੀ ਤਿਉਹਾਰਾਂ ਦੌਰਾਨ, ਸੜਕਾਂ ‘ਤੇ ਕਿਸੇ ਵੀ ਧਾਰਮਿਕ ਇਕੱਠ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਸੂਬੇ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਧਾਰਮਿਕ ਪ੍ਰੋਗਰਾਮ ਘਰ ਦੇ ਅੰਦਰ ਹੀ ਕਰਵਾਏ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਸੜਕਾਂ ਜਾਮ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।
ਪ੍ਰਮੁੱਖ ਸਕੱਤਰ (ਗ੍ਰਹਿ) ਸੰਜੇ ਪ੍ਰਸਾਦ ਅਤੇ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (SDGP) ਪ੍ਰਸ਼ਾਂਤ ਕੁਮਾਰ ਨੇ ਇਸ ਸਬੰਧ ਵਿੱਚ ਸਾਰੇ ਫੀਲਡ ਅਧਿਕਾਰੀਆਂ ਜਿਵੇਂ ਕਿ ਏਡੀਜੀ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਆਈਜੀ, ਜ਼ਿਲ੍ਹਾ ਪੁਲਿਸ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ ਅਤੇ ਜ਼ਿਲ੍ਹਾ ਮੈਜਿਸਟਰੇਟਾਂ (ਡੀਐਮਜ਼) ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਪ੍ਰਸਾਦ ਨੇ ਕਿਹਾ ਕਿ ਫੀਲਡ ਦੇ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਧਾਰਮਿਕ ਪ੍ਰੋਗਰਾਮ ਉਨ੍ਹਾਂ ਦੇ ਨਿਰਧਾਰਿਤ ਸਥਾਨ ‘ਤੇ ਹੀ ਹੋਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਸੜਕ ਅਤੇ ਆਵਾਜਾਈ ਵਿੱਚ ਵਿਘਨ ਪਾ ਕੇ ਕੋਈ ਵੀ ਧਾਰਮਿਕ ਸਮਾਗਮ ਨਹੀਂ ਕੀਤਾ ਜਾਣਾ ਚਾਹੀਦਾ। ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਜਾਅਲੀ ਖ਼ਬਰਾਂ ਜਾਂ ਸੂਚਨਾਵਾਂ ਤੋਂ ਚੌਕਸ ਰਹਿਣ ਅਤੇ ਕਿਸੇ ਵੀ ਧਾਰਮਿਕ ਜਲੂਸ ਦੀ ਇਜਾਜ਼ਤ ਨਾ ਦੇਣ ਲਈ ਕਿਹਾ ਗਿਆ ਹੈ।
ਪ੍ਰਸਾਦ ਨੇ ਕਿਹਾ, ”ਨਾਗਰਿਕਾਂ ਦੀ ਸੁਰੱਖਿਆ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ। ਈਦ-ਉਲ-ਫਿਤਰ, ਅਕਸ਼ੈ ਤ੍ਰਿਤੀਆ ਅਤੇ ਪਰਸ਼ੂਰਾਮ ਜੈਅੰਤੀ 22 ਅਪ੍ਰੈਲ ਨੂੰ ਇੱਕੋ ਦਿਨ ਮਨਾਈ ਜਾ ਸਕਦੀ ਹੈ। ਮੌਜੂਦਾ ਮਾਹੌਲ ਦੇ ਮੱਦੇਨਜ਼ਰ ਪੁਲਿਸ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ ਗਿਆ ਹੈ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.