ਸੜਕ ਕਿਨਾਰੇ ਸੁੱਤੇ ਮਜ਼ਦੂਰਾਂ ਨੂੰ ਟਰੱਕ ਨੇ ਦਰੜਿਆ, 15 ਦੀ ਮੌਤ

TeamGlobalPunjab
2 Min Read

ਸੂਰਤ: ਗੁਜਰਾਤ ਦੇ ਸੂਰਤ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ। ਸੂਰਤ ਜ਼ਿਲ੍ਹੇ ਦੇ ਕੋਸਾਂਬਾ ‘ਚ ਸੜਕ ਕਿਨਾਰੇ ਸੁੱਤੇ ਮਜ਼ਦੂਰਾਂ ਨੂੰ ਟਰੱਕ ਨੇ ਕੁਚਲ ਦਿੱਤਾ ਜਿਸ ਚ 15 ਦੀ ਮੌਤ ਹੋ ਗਈ। ਹਾਦਸੇ ‘ਚ ਜ਼ਖ਼ਮੀ 3 ਹੋਰ ਮਜ਼ਦੂਰਾਂ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ, ਇਹ ਘਟਨਾ ਮੰਗਲਵਾਰ ਸਵੇਰੇ ਤੜਕੇ ਵਾਪਰੀ।

ਸੂਰਤ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗੰਨੇ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਟਰੱਕ ਚਾਲਕ ਸੰਤੁਲਨ ਗੁਆ ਬੈਠਾ ਤੇ ਸੜਕ ਕਿਨਾਰੇ ਸੁੱਤੇ ਮਜ਼ਦੂਰਾਂ ’ਤੇ ਜਾ ਚੜਿਆ। ਇਸ ਘਟਨਾ ‘ਚ 12 ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ, ਜਦਕਿ 8 ਜ਼ਖ਼ਮੀਆਂ ‘ਚੋਂ ਤਿੰਨ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਮਜ਼ਦੂਰ ਰਾਜਸਥਾਨ ਦੇ ਰਹਿਣ ਵਾਲੇ ਸਨ। ਫਿਲਹਾਲ ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

- Advertisement -
Share this Article
Leave a comment