ਗੁਜਰਾਤ: ‘ਆਪ’ ਨੇਤਾ ‘ਤੇ ਹੋਇਆ ਹਮਲਾ, ਕੇਜਰੀਵਾਲ ਨੇਸਖ਼ਤ ਕਾਰਵਾਈ ਯਕੀਨੀ ਬਣਾਉਣ ਦੀ ਕੀਤੀ ਅਪੀਲ

Rajneet Kaur
2 Min Read

ਗੁਜਰਾਤ: ਗੁਜਰਾਤ ਇੱਕ ਚੋਣ ਰਾਜ ਹੈ। ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਆਮ ਆਦਮੀ ਪਾਰਟੀ ਵੀ ਉੱਥੇ ਜਿੱਤ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।  ਸੂਰਤ ਦੇ ਸੀਮਾ ਨਾਕਾ ਇਲਾਕੇ ‘ਚ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਮਨੋਜ ਸੋਰਠੀਆ ‘ਤੇ ਹਮਲਾ ਹੋਇਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਸੂਬੇ ‘ਚ ਆਮ ਆਦਮੀ ਪਾਰਟੀ ਦੇ ਨੇਤਾ ਮਨੋਜ ਸੋਰਠੀਆ ‘ਤੇ ਹਮਲਾ ਕਰਕੇ ਜ਼ਖਮੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਗੁਜਰਾਤ ‘ਚ ‘ਆਪ’ ਨੇਤਾ ‘ਤੇ ਹੋਏ ਹਮਲੇ ‘ਤੇ ਪਾਰਟੀ ਵਰਕਰ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਜਿੱਤ ਅਤੇ ਹਾਰ ਚੋਣਾਂ ਦਾ ਹਿੱਸਾ ਹਨ ਪਰ ਹਿੰਸਾ ਰਾਹੀਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਗੁਜਰਾਤ ਦੇ ਸੱਭਿਆਚਾਰ ਦੇ ਖਿਲਾਫ ਹੈ।

ਦੱਸ ਦੇਈਏ ਕਿ  ਇਸ ਜਾਨਲੇਵਾ ਹਮਲੇ ‘ਚ ਮਨੋਜ ਸੋਰਠੀਆ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।  ‘ਆਪ’ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਨੇ ਲੋਹੇ ਦੀਆਂ ਪਾਈਪਾਂ ਨਾਲ ਹਮਲਾ ਕੀਤਾ ਹੈ। ‘ਆਪ’ ਦੇ ਮੀਡੀਆ ਕੋਆਰਡੀਨੇਟਰ ਨੇ ਦੋਸ਼ ਲਾਇਆ ਕਿ ਹਮਲਾ ਭਾਜਪਾ ਨਾਲ ਜੁੜੇ ਲੋਕਾਂ ਨੇ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਭਾਜਪਾ ਦੇ ਗੁੰਡਿਆਂ ਨੇ ‘ਆਪ’ ਗੁਜਰਾਤ ਦੇ ਜਨਰਲ ਸਕੱਤਰ ਮਨੋਜ ਸੋਰਠੀਆ ‘ਤੇ ਹਮਲਾ ਕੀਤਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment