ਅੱਜ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਪਟੇਲ

Global Team
3 Min Read

ਨਿਊਜ਼ ਡੈਸਕ : ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਵਲੋਂ ਖੂਬ ਜਸ਼ਨ ਮਨਾਏ ਜਾ ਰਹੇ ਹਨ। ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ।  ਇਸ ਦੌਰਾਨ ਅੱਜ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਭਾਜਪਾ ਦੇ ਭੂਪੇਂਦਰ ਪਟੇਲ ਦਾ ਸਹੁੰ ਚੁੱਕ ਸਮਾਗਮ ਹੈ। ਇਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪੀਐਮ ਮੋਦੀ ਅਹਿਮਦਾਬਾਦ ਪਹੁੰਚ ਚੁੱਕੇ ਹਨ।ਜਿਕਰ ਏ ਖਾਸ ਹੈ ਕਿ ਭੂਪੇਂਦਰ ਪਟੇਲ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ।

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਮਾਗਮ ਵਿੱਚ ਭਾਜਪਾ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਾਰਟੀ ਨੇਤਾ ਭੂਪੇਂਦਰ ਪਟੇਲ 20 ਹੋਰ ਕੈਬਨਿਟ ਮੰਤਰੀਆਂ ਨਾਲ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਪ੍ਰਧਾਨ ਮੰਤਰੀ ਮੋਦੀ ਵਲੋਂ ਰੋਡ ਸ਼ੋਅ ਦੀਆਂ ਤਸਵੀਰਾਂ ਸਾਂਝੇ ਕਰਦਿਆਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ, “ਅਹਿਮਦਾਬਾਦ ਪਹੁੰਚਣ ‘ਤੇ ਲੋਕਾਂ ਵੱਲੋਂ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ ਗਿਆ। ਕੱਲ੍ਹ ਨਵੀਂ ਗੁਜਰਾਤ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ।” ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਰਾਜ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸ਼ੁੱਕਰਵਾਰ ਨੂੰ ਰਾਜਪਾਲ ਆਚਾਰੀਆ ਦੇਵਵਰਤ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਸੀਐਮ ਪਟੇਲ ਦੇ ਨਾਲ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ, ਗ੍ਰਹਿ ਰਾਜ ਮੰਤਰੀ ਹਰਸ਼ ਸਾਂਘਵੀ, ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਹਰੀਸ਼ੀਕੇਸ਼ ਪਟੇਲ ਅਤੇ ਗੁਜਰਾਤ ਦੇ ਚੀਫ਼ ਵ੍ਹਿਪ ਪੰਕਜ ਦੇਸਾਈ ਸ਼ੁੱਕਰਵਾਰ ਦੁਪਹਿਰ ਕਰੀਬ 12 ਵਜੇ ਸਰਕਾਰ ਤੋਂ ਅਸਤੀਫ਼ਾ ਦੇਣ ਲਈ ਰਾਜ ਭਵਨ ਪਹੁੰਚੇ ਸਨ। ਜਿਸ ਨੂੰ ਰਾਜਪਾਲ ਨੇ ਪ੍ਰਵਾਨ ਕਰ ਲਿਆ ਸੀ।

ਜ਼ਿਕਰ ਏ ਖਾਸ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਨਵਾਂ ਰਿਕਾਰਡ ਬਣਾਇਆ ਹੈ। 182 ਵਿਧਾਨ ਸਭਾ ਸੀਟਾਂ ਵਾਲੇ ਗੁਜਰਾਤ ਵਿੱਚ ਭਾਜਪਾ ਦੇ 156 ਉਮੀਦਵਾਰ ਚੋਣ ਜਿੱਤੇ। ਕਾਂਗਰਸ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਕਾਂਗਰਸ 77 ਸੀਟਾਂ ਤੋਂ ਸਿੱਧੇ 17 ‘ਤੇ ਆ ਗਈ। ਮਤਲਬ ਕਾਂਗਰਸ ਨੂੰ 60 ਸੀਟਾਂ ਦਾ ਨੁਕਸਾਨ ਝੱਲਣਾ ਪਿਆ। ਇਸ ਵਾਰ ਸਰਕਾਰ ਬਣਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਹਾਲਤ ਵੀ ਬਹੁਤ ਖਰਾਬ ਸੀ। ‘ਆਪ’ ਦੇ ਸਿਰਫ਼ ਪੰਜ ਉਮੀਦਵਾਰ ਹੀ ਚੋਣ ਜਿੱਤ ਸਕੇ। ਰਾਜ ਵਿੱਚ ਤਿੰਨ ਸੀਟਾਂ ਆਜ਼ਾਦ ਉਮੀਦਵਾਰਾਂ ਦੇ ਹਿੱਸੇ ਆਈਆਂ, ਜਦੋਂ ਕਿ ਸਮਾਜਵਾਦੀ ਪਾਰਟੀ (ਸਪਾ) ਨੇ ਇੱਕ ਸੀਟ ਜਿੱਤੀ।

Share This Article
Leave a Comment