ਨਵੀ ਦਿੱਲੀ, 28 ਮਾਰਚ: ਗੁਜਰਾਤ ਹਾਈਕੋਰਟ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਆਸਾਰਾਮ ਬਾਪੂ ਨੂੰ ਵੱਡੀ ਰਾਹਤ ਦਿੱਤੀ ਹੈ। ਉਸ ਦੀ ਅੰਤਰਿਮ ਜ਼ਮਾਨਤ, ਜੋ ਕਿ 31 ਮਾਰਚ ਨੂੰ ਖਤਮ ਹੋਣੀ ਸੀ, ਨੂੰ 3 ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ। ਅਜਿਹੇ ‘ਚ ਉਹ ਹੁਣ 30 ਜੂਨ ਤੱਕ ਜ਼ਮਾਨਤ ‘ਤੇ ਰਹਿ ਸਕਦੇ ਹਨ।ਅਦਾਲਤ ਨੇ ਇਹ ਫੈਸਲਾ ਮੈਡੀਕਲ ਆਧਾਰ ‘ਤੇ ਲਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ 2013 ਦੇ ਬਲਾਤਕਾਰ ਦੇ ਇੱਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 86 ਸਾਲਾ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ 31 ਮਾਰਚ ਤੱਕ ਸ਼ਰਤੀਆ ਅੰਤਰਿਮ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਨੇ ਹੁਕਮਾਂ ਵਿੱਚ ਕਿਹਾ ਸੀ ਕਿ ਇਸ ਨੂੰ ਵਧਾਉਣ ਲਈ ਸਬੰਧਤ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਜਾ ਸਕਦੀ ਹੈ। ਇਸ ‘ਤੇ ਆਸਾਰਾਮ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ।
ਜਸਟਿਸ ਐਮ ਐਮ ਸੁੰਦਰੇਸ਼ ਅਤੇ ਰਾਜੇਸ਼ ਬਿੰਦਲ ਦੇ ਬੈਂਚ ਨੇ ਉਸ ਦੀ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਮਨੁੱਖੀ ਆਧਾਰ ‘ਤੇ ਇਹ ਰਾਹਤ ਦਿੱਤੀ। ਬੈਂਚ ਨੇ ਆਸਾਰਾਮ ‘ਤੇ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹੋਣ ਸਮੇਂ ਸਬੂਤਾਂ ਨਾਲ ਛੇੜਛਾੜ ਨਾ ਕਰਨ ਅਤੇ ਆਪਣੇ ਪੈਰੋਕਾਰਾਂ ਨੂੰ ਨਾ ਮਿਲਣ ਸਮੇਤ ਹੋਰ ਸ਼ਰਤਾਂ ਲਗਾਈਆਂ ਸਨ।
ਆਸਾਰਾਮ ਬਾਪੂ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਛੇ ਮਹੀਨੇ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਡਾਕਟਰਾਂ ਨੇ ਪੰਚਕਰਮਾ ਥੈਰੇਪੀ ਦੀ ਸਲਾਹ ਦਿੱਤੀ ਹੈ ਜੋ ਕਿ 90 ਦਿਨਾਂ ਦੀ ਹੁੰਦੀ ਹੈ। ਸੁਣਵਾਈ ਦੌਰਾਨ ਜਸਟਿਸ ਇਲੇਸ਼ ਵੋਰਾ ਦੀ ਰਾਏ ਨੂੰ ਜਸਟਿਸ ਏ.ਐੱਸ.ਸੁਪਹੀਆ ਨੇ ਸਮਰਥਨ ਦਿੱਤਾ ਅਤੇ ਆਸਾਰਾਮ ਦੀ ਤਿੰਨ ਮਹੀਨੇ ਦੀ ਜ਼ਮਾਨਤ ਮਨਜ਼ੂਰ ਕਰ ਲਈ। ਆਸਾਰਾਮ ਨੂੰ ਸੈਸ਼ਨ ਕੋਰਟ ਨੇ 2023 ਵਿੱਚ 2013 ਵਿੱਚ ਬਲਾਤਕਾਰ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।