ਗੁਜਰਾਤ: ਗੁਜਰਾਤ ‘ਚ ਅੱਜ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਹੋ ਰਹੀ ਹੈ। ਸੂਬੇ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ ਵਿੱਚ ਕੁੱਲ 833 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਜ਼ਿਲ੍ਹੇ ਦੀ ਸਾਬਰਮਤੀ ਵਿਧਾਨ ਸਭਾ ਸੀਟ ਦੀ ਰਾਨੀਪ ਪਹੁੰਚ ਕੇ ਬੂਥ ਨੰਬਰ 117 ‘ਤੇ ਆਪਣੀ ਵੋਟ ਪਾਈ। ਮੋਦੀ ਨੇ ਗੁਜਰਾਤ ਵਿਚ ਦੂਜੇ ਪੜਾਅ ਲਈ ਨੌਜਵਾਨ ਲੜਕੇ-ਲੜਕੀਆਂ ਨੂੰ ਵੱਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ।
Ahmedabad, Gujarat | Prime Minister Narendra Modi casts his vote for the second phase of Gujarat Assembly elections at Nishan Public school, Ranip#GujaratElections pic.twitter.com/snnbWEjQ8N
— ANI (@ANI) December 5, 2022
ਵੋਟਾਂ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਬਲ ਦੇ ਨਾਲ-ਨਾਲ ਕੇਂਦਰੀ ਬਲ ਵੀ ਤਾਇਨਾਤ ਕੀਤੇ ਗਏ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 14 ਜ਼ਿਲ੍ਹਿਆਂ ਦੀਆਂ ਇਨ੍ਹਾਂ 93 ਸੀਟਾਂ ਵਿੱਚੋਂ 51 ਸੀਟਾਂ ਜਿੱਤੀਆਂ ਸਨ, ਜਦੋਂ ਕਿ ਕਾਂਗਰਸ ਨੇ 39 ਸੀਟਾਂ ਜਿੱਤੀਆਂ ਸਨ ਅਤੇ ਆਜ਼ਾਦ ਉਮੀਦਵਾਰਾਂ ਨੇ 3 ਸੀਟਾਂ ਜਿੱਤੀਆਂ ਸਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.