ਚੰਡੀਗੜ੍ਹ : ਸੂਬੇ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੌਰਾਨ ਗੁਜਰ ਭਾਈਚਾਰੇ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਉਨ੍ਹਾਂ ਲਈ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਤਲਵਾੜਾ, ਹੁਸ਼ਿਆਰਪੁਰ ਖੇਤਰ ‘ਚ ਗੁੱਜਰ ਭਰਾਵਾਂ ਨੂੰ ਕਿਸੇ ਕਿਸਮ ਦੀ ਦਿਕਤ ਨਹੀਂ ਆਉਣ ਦਿਤੀ ਜਾਵੇਗੀ । ਉਨ੍ਹਾਂ ਕਿਹਾ ਕਿ ਗੁਜਰ ਭਰਾਵਾਂ ਨੂੰ ਦੁੱਧ ਵੇਚਣ ਅਤੇ ਖਾਣ-ਪੀਣ ਸਬੰਧੀ ਕੋਈ ਦਿੱਕਤ ਜਾ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਗੁੱਜਰ ਭਰਾ ਦੁੱਧ ਵੇਚਣ ਦਾ ਕੰਮ ਕਰਦੇ ਹਨ, ਪਰ ਲਾਕਡਾਊਨ ਦੌਰਾਨ ਉਨ੍ਹਾਂ ਨੂੰ ਦੁੱਧ ਵੇਚਣ ਅਤੇ ਖਾਣਾ ਮੁਹਈਆ ਨਾ ਹੋਣ ਸਬੰਧੀ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਗੁਜਰਾਂ ਨੂੰ ਖਾਣਾ ਅਤੇ ਰਾਸ਼ਨ ਮੁਹਈਆ ਕਰਵਾ ਕੇ ਉਨ੍ਹਾਂ ਦੀ ਇਸ ਮੁਸੀਬਤ ਨੂੰ ਦੂਰ ਕਰ ਦਿਤਾ ਗਿਆ ਹੈ।