ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਅਚਾਨਕ ਦਿੱਤਾ ਅਸਤੀਫਾ, ਸਿਆਸੀ ਹਲਚਲ ਹੋਈ ਤੇਜ਼

TeamGlobalPunjab
2 Min Read

ਗਾਂਧੀਨਗਰ : ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਵਿਜੇ ਰੂਪਾਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਅਚਾਨਕ ਰਾਜਪਾਲ ਨੂੰ ਮਿਲਣ ਗਏ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰੂਪਾਨੀ ਦੇ ਅਸਤੀਫ਼ੇ ਤੋਂ ਬਾਅਦ ਗੁਜਰਾਤ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਰੂਪਾਨੀ ਨੇ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਇਹ ਵੱਡਾ ਫੈਸਲਾ ਲਿਆ ਹੈ। ਵਿਜੇ ਰੂਪਾਨੀ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

ਆਪਣੇ ਅਸਤੀਫੇ ਤੋਂ ਬਾਅਦ ਰੂਪਾਨੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ, “ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੈਂ ਸਿਖਰਲੀ ਲੀਡਰਸ਼ਿਪ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਦੇ ਮਾਰਗਦਰਸ਼ਨ ਵਿੱਚ ਪਾਰਟੀ ਸੰਗਠਨ ਵਿੱਚ ਕੰਮ ਕਰਨ ਦੀ ਆਪਣੀ ਇੱਛਾ ਦੱਸ ਦਿੱਤੀ ਹੈ। ਭਾਜਪਾ ਨਿਗਰਾਨ ਇੱਥੇ (ਗਾਂਧੀਨਗਰ) ਆਏ ਸਨ। ਪਾਰਟੀ ਜਲਦੀ ਹੀ ਨਵੇਂ ਮੁੱਖ ਮੰਤਰੀ ਦੇ ਨਾਂ ਬਾਰੇ ਫੈਸਲਾ ਲਵੇਗੀ। ”

ਨਵੇਂ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ ਹਨ ਚਾਰ ਨਾਂ

ਜਾਣਕਾਰੀ ਅਨੁਸਾਰ ਰੂਪਾਨੀ ਦੇ ਅਸਤੀਫੇ ਤੋਂ ਬਾਅਦ ਸੂਬੇ ਵਿੱਚ ਨਵੇਂ ਮੁੱਖ ਮੰਤਰੀ ਬਾਰੇ ਕਿਆਸਅਰਾਈਆਂ ਤੇਜ਼ ਹੋ ਗਈਆਂ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਹੁਣ ਤੱਕ ਚਾਰ ਨਾਮ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਕੇਂਦਰੀ ਮੰਤਰੀ ਮਨਸੁਖ ਮੰਡਵੀਆ, ਨਿਤਿਨ ਪਟੇਲ, ਸੀ ਆਰ ਪਾਟਿਲ ਅਤੇ ਪੁਰਸ਼ੋਤਮ ਰੁਪਾਲਾ ਸ਼ਾਮਲ ਹਨ।

- Advertisement -

ਹਾਰਦਿਕ ਪਟੇਲ ਨੇ ਕਿਹਾ, ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਭਾਜਪਾ

ਰੂਪਾਨੀ ਦੇ ਅਸਤੀਫੇ ‘ਤੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਕਿਹਾ ਹੈ ਕਿ, ‘ਭਾਜਪਾ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਕੋਰੋਨਾ ਕਾਲ ਵਿੱਚ ਅਰਾਜਕਤਾ ਅਤੇ ਅਸਫਲਤਾ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਸੀ । ਅਜਿਹੇ ਵਿੱਚ ਭਾਜਪਾ ਸੀਐਮ ਨੂੰ ਬਦਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਸਨੇ ਉੱਤਰਾਖੰਡ ਵਿੱਚ ਵੀ ਅਜਿਹਾ ਕੀਤਾ ਹੈ।’

Share this Article
Leave a comment