ਚੰਡੀਗੜ੍ਹ : ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁੱਕੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਉਨ੍ਹਾਂ ਨੂੰ ਸਹੁੰ ਚੁਕਵਾਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਰਾਜਪਾਲ ਵੀ ਮੌਜੂਦ ਸਨ।
ਗੁਲਾਬਚੰਦ ਕਟਾਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਸਹੁੰ ਚੁਕਾਈ ਹੈ। ਸਹੁੰ ਚੁੱਕ ਪ੍ਰੋਗਰਾਮ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫਿਕ ਪੁਲੀਸ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।
ਚੰਡੀਗੜ੍ਹ ਟਰੈਫਿਕ ਪੁਲੀਸ ਅਨੁਸਾਰ ਪੰਜਾਬ ਗਵਰਨਰ ਹਾਊਸ ਦੇ ਬਾਹਰ ਸੜਕ ਨੂੰ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਕਈ ਵੀਆਈਪੀ ਮਹਿਮਾਨਾਂ ਦੀ ਆਮਦ ਕਾਰਨ ਲਿਆ ਗਿਆ ਹੈ। ਇਸ ਸੜਕ ਤੋਂ ਆਵਾਜਾਈ ਨੂੰ ਮੋੜ ਦਿੱਤਾ ਜਾਵੇਗਾ। ਲੋਕਾਂ ਨੂੰ ਇੱਥੇ ਨਾ ਆਉਣ ਦੀ ਅਪੀਲ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।