ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਗੁੰਡਾਗਰਦੀ ਦੀਆਂ ਘਟਨਾ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ (Zira) ਦੇ ਵਾਰਡ ਨੰਬਰ ਇੱਕ ਵਿੱਚ ਰੰਜਿਸ਼ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਕੁੱਝ ਲੋਕ ਸ਼ਰ੍ਹੇਆਮ ਚਿੱਟਾ ਵੇਚਣ ਦਾ ਕੰਮ ਕਰਦੇ ਸਨ। ਜਿਸਨੂੰ ਉਨ੍ਹਾਂ ਨੇ ਬੰਦ ਕਰਵਾਇਆ ਸੀ।
ਇਸੇ ਰੰਜਿਸ਼ ਨੂੰ ਲੈ ਕੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਉਨ੍ਹਾਂ ਦਾ ਜਾਨੀ ਨੁਕਸਾਨ ਕੀਤਾ ਜਾਵੇਗਾ ਅਤੇ ਬੀਤੇ ਦਿਨ ਉਨ੍ਹਾਂ ਦੇ ਘਰ ਵਿਆਹ ਦਾ ਪ੍ਰੋਗਰਾਮ ਸੀ। ਜਿਸ ਦੌਰਾਨ ਚਿੱਟਾ ਵੇਚਣ ਵਾਲਿਆਂ ਨੇ ਹਮਲਾ ਕਰ ਦਿੱਤਾ ਅਤੇ ਸ਼ਰ੍ਹੇਆਮ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇੱਕ ਕੁੜੀ ਨੂੰ ਗੋਲੀ ਲੱਗੀ ਹੈ। ਜੋ ਜਿਸਨੂੰ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਪੀੜਤ ਦੇ ਮੁਤਾਬਕ ਉਨ੍ਹਾਂ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਗਈ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਹਮਲਾਵਰਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਜਦੋਂ ਏ.ਡੀ.ਜੀ.ਪੀ ਪੰਜਾਬ ਪਰਵੀਨ ਕੁਮਾਰ ਸਿਨਹਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜਿਸਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।