ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਹਮਲਾ, 4 ਦੀ ਮੌਤ, ਕਈ ਫਸੇ

TeamGlobalPunjab
2 Min Read

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਦੇ ਪੁਰਾਣੇ ਸ਼ਹਿਰ ਦੇ ਵਿੱਚ ਸਥਿਤ ਗੁਰੂ ਘਰ ਵਿੱਚ ਦਾਖਲ ਹੋ ਕੇ ਬੁੱਧਵਾਰ ਨੂੰ ਇੱਕ ਬੰਦੂਕਧਾਰੀ ਨੇ ਹਮਲਾ ਕਰ ਦਿੱਤਾ। ਰਿਪੋਰਟਾਂ ਮੁਤਾਬਕ ਇਸ ਹਮਲੇ ਚ ਘੱਟੋਂ ਘੱਟ ਚਾਰ ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ।

ਅਫਗਾਨਿਸਤਾਨ ਦੇ ਮੰਤਰਾਲੇ ਨੇ ਕਿਹਾ ਕਿ ਪੁਲਿਸ ਘਟਨਾ ਸਥਾਨ ‘ਤੇ ਪਹੁੰਚ ਚੁੱਕੀ ਹੈ ਤੇ ਹਮਲਾਵਰ ਨਾਲ ਮੁੱਠਭੇੜ ਜਾਰੀ ਹੈ।

 

- Advertisement -

ਉੱਥੇ ਹੀ ਸੰਸਦ ਨਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਜਦੋਂ ਹਮਲਾ ਹੋਇਆ ਉਦੋਂ ਉਹ ਗੁਰਦੁਆਰਾ ਦੇ ਨੇੜੇ ਹੀ ਸਨ ਅਤੇ ਉਹ ਭੱਜ ਕੇ ਉੱਥੇ ਪੁੱਜੇ। ਉਨ੍ਹਾਂ ਨੇ ਕਿਹਾ ਕਿ ਹਮਲੇ ਵਿੱਚ ਘੱਟੋਂ ਘੱਟ ਚਾਰ ਲੋਕਾਂ ਦੀ ਮੌਤ ਹੋਈ ਹੈ। ਹਮਲੇ ਦੀ ਜ਼ਿੰਮੇਵਾਰੀ ਹਾਲੇ ਤੱਕ ਕਿਸੇ ਨੇ ਨਹੀਂ ਲਈ ਹੈ।

ਉਧਰ ਦੂਜੇ ਪਾਸੇ ਬਾਕੀ ਸਿੱਖ ਸੰਗਤ ਗੁਰਦੁਆਰਾ ਅੰਦਰ ਲੁਕੀ ਹੋਈ ਹੈ। ਇੱਕ ਸਿੱਖ ਵਿਅਕਤੀ ਨੇ ਲਾਈਵ ਹੋ ਕੇ ਇਸ ਸਬੰਧੀ ਜਾਣਕਾਰੀ ਦਿੱਤੀ। ਦਸ ਦਈਏ ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਦੁਨੀਆ ਭਰ ਦੇ ਲੋਕਾਂ ਲਈ ਸਿੱਖ ਸੰਗਤ ਅਰਦਾਸ ਲਈ ਇਕੱਠੀ ਹੋਈ ਸੀ ਤੇ ਇਸੇ ਦੌਰਾਨ ਹਮਲਾਵਰ ਨੇ ਗੁਰੂਘਰ ਅੰਦਰ ਦਾਖਲ ਹੋ ਕੇ ਹਮਲਾ ਕਰ ਦਿੱਤਾ।

Share this Article
Leave a comment