ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਐਰੀਜ਼ੋਨਾ ‘ਚ ਕਮਲਾ ਹੈਰਿਸ ਦੇ ਚੋਣ ਪ੍ਰਚਾਰ ਦਫ਼ਤਰ ‘ਤੇ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਅੱਧੀ ਰਾਤ ਤੋਂ ਬਾਅਦ ਕਿਸੇ ਵਿਅਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਵਿਭਾਗ ਨੇ ਨਿਊਯਾਰਕ ਪੋਸਟ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਸਾਊਥ ਐਵੇਨਿਊ ਅਤੇ ਪ੍ਰਿਸਟ ਡਰਾਈਵ ਨੇੜੇ ਡੈਮੋਕ੍ਰੇਟਿਕ ਨੈਸ਼ਨਲ ਕਮੇਟੀ ਦੇ ਚੋਣ ਪ੍ਰਚਾਰ ਦਫ਼ਤਰ ਨੂੰ ਗੋਲੀ ਲੱਗਣ ਨਾਲ ਨੁਕਸਾਨ ਹੋਇਆ ਹੈ।
ਪੁਲਿਸ ਨੇ ਦੱਸਿਆ ਕਿ ਜਦੋਂ ਗੋਲੀਆਂ ਚਲਾਈਆਂ ਗਈਆਂ ਤਾਂ ਦਫ਼ਤਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਹਾਲਾਂਕਿ, ਇਮਾਰਤ ਵਿੱਚ ਕੰਮ ਕਰ ਰਹੇ ਲੋਕਾਂ ਅਤੇ ਆਸ ਪਾਸ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਗਈਆਂ ਹਨ। ਪੁਲਿਸ ਹੁਣ ਮੌਕੇ ‘ਤੇ ਜਾ ਕੇ ਸਬੂਤ ਇਕੱਠੇ ਕਰ ਰਹੀ ਹੈ। ਖੇਤਰ ਵਿੱਚ ਸੁਰੱਖਿਆ ਨੂੰ ਵਧਾਉਣ ਲਈ ਵਾਧੂ ਉਪਾਅ ਵੀ ਕੀਤੇ ਗਏ ਹਨ।
ਇਸ ਤੋਂ ਪਹਿਲਾਂ 16 ਸਤੰਬਰ ਨੂੰ ਵੀ ਅੱਧੀ ਰਾਤ ਤੋਂ ਬਾਅਦ ਬੀਬੀ ਗਨ ਜਾਂ ਪੈਲੇਟ ਗਨ ਤੋਂ ਮੂਹਰਲੀਆਂ ਖਿੜਕੀਆਂ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਦੋਵਾਂ ਘਟਨਾਵਾਂ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਅਧਿਕਾਰੀਆਂ ਵੱਲੋਂ ਹਰ ਸੰਭਵ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।