ਚੰਡੀਗੜ੍ਹ: ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ ਦਾ 88 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿਚ ਵੈਂਟੀਲੇਟਰ ਤੇ ਸਨ। ਜਿੱਥੇ ਬੀਤੀ ਦੇਰ ਰਾਤ ਉਨ੍ਹਾ ਨੇ ਆਖਰੀ ਸਾਹ ਲਏ।
ਉਨ੍ਹਾ ਦੇ ਦੇਹਾਂਤ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾ ਨੇ ਲਿਖਿਆ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦਿੱਖ ਲੱਗਿਆ। ਇਸ ਦੁੱਖ ਦੀ ਘੜੀ ਵਿੱਚ ਮੈ ਮਨਪ੍ਰੀਤ ਬਾਦਲ ਤੇ ਉਨ੍ਹਾ ਦੇ ਪਰਿਵਾਰ ਦੇ ਨਾਲ ਹਾਂ। ਪ੍ਰਮਾਤਮਾ ਉਨ੍ਹਾ ਦੀ ਆਤਮਾ ਨੂੰ ਸ਼ਾਂਤੀ ਦਵੇ।
Deeply saddened to learn of the passing away of S. Gurdas Singh Badal. Join my colleague Manpreet Badal and the family in this moment of grief. May the Almighty grant liberation to the departed soul. Rest in peace! pic.twitter.com/xmC11EOv9z
— Capt.Amarinder Singh (@capt_amarinder) May 15, 2020