ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਗੁਰਦਾਸ ਮਾਨ ਖ਼ਿਲਾਫ਼ ਪਰਚਾ ਦਰਜ

TeamGlobalPunjab
1 Min Read

ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਨੇ ਬੀਤੇ ਦਿਨੀਂ ਨਕੋਦਰ ਵਿਖੇ ਮੇਲੇ ‘ਚ ਪ੍ਰੋਗਰਾਮ ਦੌਰਾਨ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਅੰਸ਼-ਵੰਸ਼ ‘ਚੋਂ ਦੱਸ ਦਿੱਤਾ, ਜਿਸ ਕਾਰਨ ਸਿੱਖਾਂ ਦੀਆਂ ਧਾਰਮਿਕਾ ਭਾਵਨਾਵਾਂ ਨੂੰ ਠੇਸ ਪੁੱਜੀ।

ਗੁਰਦਾਸ ਮਾਨ ਖ਼ਿਲਾਫ਼ ਧਾਰਮਿਕਾ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਥਾਣਾ ਸਿਟੀ ਨਕੋਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਗੁਰਦਾਸ ਮਾਨ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਗੁਰਦਾਸ ਮਾਨ ਖ਼ਿਲਾਫ਼ ਸਿੱਖ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਸੀ। ਜਥੇਬੰਦੀਆਂ ਦਾ ਕਹਿਣਾ ਸੀ ਕਿ ਜੇਕਰ ਗੁਰਦਾਸ ਮਾਨ ਖ਼ਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਉਹ ਵਿਰੋਧ ਹੋਰ ਤਿੱਖਾ ਕਰਨਗੇ।

ਜ਼ਿਕਰਯੋਗ ਹੈ ਕਿ ਜਦੋਂ ਗੁਰਦਾਸ ਮਾਨ ਦੇ ਦਾਅਵੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸਿੱਖ ਜੱਥੇਬੰਦੀਆਂ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ ਸੀ। ਇਸ ਮਾਮਲੇ ‘ਚ ਸਿੱਖ ਜੱਥੇਬੰਦੀਆਂ ਨੇ ਗੁਰਦਾਸ ਮਾਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਮਾਮਲੇ ਨੂੰ ਜ਼ਿਆਦਾ ਭਖਦਾ ਵੇਖ ਹੁਣ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਮੁਆਫ਼ੀ ਵੀ ਮੰਗ ਲਈ ਸੀ।

- Advertisement -

Share this Article
Leave a comment