ਗੁਰਦਾਸਪੁਰ : ਇੱਥੇ ਲੁੱਟ ਖੋਹ ਅਤੇ ਕਤਲ ਵਰਗੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਬੀਤੇ ਦਿਨੀ ਭਗਵਾਨਪੁਰ ਦੇ ਇੱਕ ਕਬੱਡੀ ਖ਼ਿਡਾਰੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਤਾਂ ਅੱਜ ਬੰਦੂਕ ਦੀ ਨੋਕ ‘ਤੇ ਇੱਕ ਨੌਜਵਾਨ ਤੋਂ ਗੱਡੀ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਗੁਰਦਾਸਪੁਰ ‘ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਹੋਟਲ ਨੇੜੇ ਦੋ ਨੌਜਵਾਨਾਂ ਨੇ ਬੰਦੂਕ ਦੀ ਨੋਕ ‘ਤੇ ਗੁਰਪ੍ਰੀਤ ਸਿੰਘ ਨਾਮੀ ਵਿਅਕਤੀ ਤੋਂ ਉਸ ਦੀ ਕਾਰ ਖੋਹ ਲਈ ।
ਪੀੜਤ ਗੁਰਪ੍ਰੀਤ ਸਿੰਘ ਆਪਣੀ ਵਰਨਾ ਕਾਰ ‘ਤੇ ਜਾ ਰਿਹਾ ਸੀ। ਜਦੋਂ ਮਨਚੀਜ਼ ਹੋਟਲ ਨੇੜੇ ਪਹੁੰਚਿਆ ਤਾਂ ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਗੁਰਪ੍ਰੀਤ ਨੂੰ ਘੇਰ ਲਿਆ। ਹੱਥਾਂ ‘ਚ ਪਿਸਤੌਲ ਦੇਖ ਗੁਰਪ੍ਰੀਤ ਸਿੰਘ ਆਪਣੀ ਵਰਨਾ ਗੱਡੀ ‘ਚੋਂ ਉੱਤਰ ਗਏ ਅਤੇ ਨੌਜਵਾਨ ਕੁਝ ਸਕਿੰਟਾਂ ਵਿੱਚ ਹੀ ਕਾਰ ਲੈ ਕੇ ਫਰਾਰ ਹੋ ਗਏ।
ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਖੰਗਾਲ ਰਹੀ ਹੈ ਅਤੇ ਲੁਟੇਰਿਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।