ਗੁਰਦਾਸਪੁਰ: ਭਾਰਤ ਵੱਲੋਂ ਪਾਕਿਸਤਾਨ ਖਿਲਾਫ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਦੇ ਬਾਅਦ, ਪੰਜਾਬ ਵਿੱਚ ਸੁਰੱਖਿਆ ਕਾਰਨਾਂ ਕਰਕੇ ਲਗਾਤਾਰ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਹਿਤ, ਗੁਰਦਾਸਪੁਰ ਜ਼ਿਲ੍ਹੇ ਵਿੱਚ 8 ਮਈ ਤੋਂ ਅਗਲੇ ਹੁਕਮਾਂ ਤੱਕ ਬਲੈਕ ਆਊਟ ਲਾਗੂ ਰਹੇਗਾ। ਲੋਕਾਂ ਦੀ ਜ਼ਿੰਦਗੀ ਅਤੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।
ਜਾਣਕਾਰੀ ਅਨੁਸਾਰ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਦੇ ਅਧੀਨ, ਰੋਜ਼ਾਨਾ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜ਼ਿਲ੍ਹੇ ਵਿੱਚ ਪੂਰਾ ਬਲੈਕ ਆਊਟ ਰਹੇਗਾ। ਹਾਲਾਂਕਿ, ਇਹ ਪਾਬੰਦੀ ਗੁਰਦਾਸਪੁਰ ਕੇਂਦਰੀ ਜੇਲ੍ਹ ਅਤੇ ਹਸਪਤਾਲਾਂ ‘ਤੇ ਲਾਗੂ ਨਹੀਂ ਹੋਵੇਗੀ।
ਹੁਕਮਾਂ ਅਨੁਸਾਰ, ਜੇਲ੍ਹ ਅਤੇ ਹਸਪਤਾਲਾਂ ਦੀਆਂ ਖਿੜਕੀਆਂ ਰਾਤ 9 ਤੋਂ ਸਵੇਰ 5 ਵਜੇ ਤੱਕ ਬੰਦ ਰੱਖੀਆਂ ਜਾਣਗੀਆਂ ਅਤੇ ਇਨ੍ਹਾਂ ਨੂੰ ਇਸ ਤਰੀਕੇ ਨਾਲ ਕਵਰ ਕੀਤਾ ਜਾਵੇਗਾ ਕਿ ਕਿਸੇ ਵੀ ਤਰ੍ਹਾਂ ਦੀ ਰੋਸ਼ਨੀ ਬਾਹਰ ਨਾ ਨਿਕਲ ਸਕੇ।
ਦੱਸਣਯੋਗ ਹੈ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਡੀਸੀ ਗੁਰਦਾਸਪੁਰ ਨੇ ਇਹ ਤੁਰੰਤ ਅਤੇ ਸਖਤ ਫੈਸਲਾ ਲਿਆ ਹੈ। ਬੀਤੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਕਾ ਅਭਿਆਸ ਅਤੇ ਬਲੈਕ ਆਊਟ ਕਰਵਾਇਆ ਗਿਆ ਸੀ, ਜਿਸ ਦੌਰਾਨ ਕੁਝ ਥਾਵਾਂ ‘ਤੇ ਬਲਾਸਟ ਦੀੳ ਆਵਾਜ਼ਾਂ ਅਤੇ ਮਿਸਾਈਲ-ਵਰਗੀ ਚੀਜ਼ਾਂ ਵੀ ਮਿਲਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।