ਟੂਰਿਸਟ ਬੱਸ ਹੋਈ ਹਾਦਸੇ ਦਾ ਸ਼ਿਕਾਰ! 2 ਕਾਲਜ ਵਿਦਿਆਰਥੀਆਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

Global Team
2 Min Read

ਗੁਰਦਾਸਪੁਰ: ਨੈਸ਼ਨਲ ਹਾਈਵੇ ਗੁਰਦਾਸਪੁਰ-ਪਠਾਨਕੋਟ ‘ਤੇ ਅੱਜ ਤੜਕੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ‘ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।। ਤੇਜ਼ ਰਫ਼ਤਾਰ ਟੂਰਿਸਟ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਸ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਸੀ ਅਤੇ ਇਸ ਵਿੱਚ ਜ਼ਿਆਦਾਤਰ ਕਾਲਜ ਦੇ ਵਿਦਿਆਰਥੀ ਸਵਾਰ ਸਨ। ਬੱਸ ਦੇ ਪਲਟਦਿਆਂ ਹੀ ਪਿੱਛੇ ਆ ਰਹੀਆਂ 3 ਤੋਂ 4 ਗੱਡੀਆਂ ਵੀ ਇੱਕ-ਦੂਜੇ ਨਾਲ ਟਕਰਾ ਗਈਆਂ।

ਜਾਣਕਾਰੀ ਅਨੁਸਾਰ ਇਹ ਸਾਰੇ ਕਾਲਜ ਵਿਦਿਆਰਥੀ ਅੰਮ੍ਰਿਤਸਰ ਦੇ ਕਾਲਜ ਵਿੱਚ ਪੜ੍ਹਦੇ ਸਨ। ਪੇਪਰ ਖ਼ਤਮ ਹੋਣ ਅਤੇ ਛੁੱਟੀਆਂ ਸ਼ੁਰੂ ਹੋਣ ਤੋਂ ਬਾਅਦ ਸਾਰੇ ਵਿਦਿਆਰਥੀ ਬਹੁਤ ਖ਼ੁਸ਼ ਸਨ ਅਤੇ ਬੱਸ ਵਿੱਚ ਸਵਾਰ ਹੋ ਕੇ ਆਪਣੇ ਘਰ ਜੰਮੂ ਜਾ ਰਹੇ ਸਨ। ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਪਲਟ ਗਈ। ਚਾਰੇ ਪਾਸੇ ਚੀਕ-ਚਿਹਾਰਾ ਮਚ ਗਿਆ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਅਤੇ ਪੁਲਿਸ ਪ੍ਰਸ਼ਾਸਨ ਤੁਰੰਤ ਮੌਕੇ ‘ਤੇ ਪਹੁੰਚ ਗਏ। ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਨੇੜਲੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੁਝ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਏ.ਐਸ.ਆਈ. (ASI) ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਬੱਸ ਅਤੇ ਆਪਸ ਵਿੱਚ ਟਕਰਾਈਆਂ ਹੋਰ ਗੱਡੀਆਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਬਹਾਲ ਕਰਵਾਇਆ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਹਾਈਵੇਅ ‘ਤੇ ਵਾਹਨਾਂ ਦੀ ਗਤੀ ਸੀਮਾ (ਸਪੀਡ ਲਿਮਟ) ‘ਤੇ ਕੰਟਰੋਲ ਨਾ ਹੋਣਾ ਅਤੇ ਅਚਾਨਕ ਬੱਸ ਦਾ ਸੰਤੁਲਨ ਵਿਗੜਨਾ ਇਸ ਵੱਡੇ ਹਾਦਸੇ ਦਾ ਮੁੱਖ ਕਾਰਨ ਹੋ ਸਕਦਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment