punjab govt punjab govt
Home / News / ਤਿੰਨ ਦਿਨ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ

ਤਿੰਨ ਦਿਨ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ

ਗੁਰਦਾਸਪੁਰ : ਤਿੰਨ ਦਿਨ ਪਹਿਲਾਂ ਦੁਬਈ ਤੋਂ ਆਏ ਪਿੰਡ ਭੁਲੇਚੱਕ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ 29 ਸਾਲਾ ਰਘੁਬੀਰ ਸਿੰਘ ਵਜੋਂ ਹੋਈ ਹੈ।ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪਿੰਡ ਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਲੜਕੇ ਤੋਂ ਪੈਸੇ ਖੋਹਣ ਵੇਲੇ ਉਸ ਦਾ ਕਤਲ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਉਹਨਾਂ ਦਾ ਪੁੱਤਰ ਪਿੰਡ ਦੀ ਹੀ ਇਕ ਗਰਾਉਂਡ ਵਿਚ ਮਿਲਿਆ ਸੀ। ਜਿਸ ਤੋਂ ਬਾਅਦ ੳਸੁਨੂੰ ਹਸਪਤਾਲ ਭੇਜਿਆ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਰਘਬੀਰ ਸਿੰਘ ਦੀ ਮਾਂ ਸਤਵਿੰਦਰ ਕੌਰ ਅਤੇ ਭਰਾ ਦਲਬੀਰ ਸਿੰਘ ਨੇ ਦੱਸਿਆ ਕਿ ਰਘਬੀਰ ਸਿੰਘ ਦੁਬਈ ਵਿੱਚ ਕੰਮ ਕਰਦਾ ਸੀ ਅਤੇ ਉਹ ਤਿੰਨ ਦਿਨ ਪਹਿਲਾਂ ਘਰ ਆਇਆ ਸੀ। 11 ਅਕਤੂਬਰ ਨੂੰ ਉਹ ਆਪਣੇ ਦੋਸਤਾਂ ਨਾਲ ਘੁੰਮਣ ਗਿਆ ਸੀ। ਪਰ ਘਰ ਵਾਪਿਸ ਨਹੀਂ ਪਰਤਿਆ ਅਤੇ 12 ਅਕਤੂਬਰ ਦੀ ਸਵੇਰ ਨੂੰ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜ਼ਖ਼ਮੀ ਹਾਲਤ ਵਿੱਚ ਪਿੰਡ ਦੀ ਹੀ ਇਕ ਗਰਾਊਂਡ ਵਿਚ ਬੇਹੋਸ਼  ਪਿਆ ਹੋਇਆ ਹੈ। ਜਦ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਪੁੱਤਰ ਦੀ ਕਿਸੇ ਨੇ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕੀਤੀ ਹੋਈ ਸੀ ਅਤੇ ਉਸਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਅਤੇ ਕੱਲ੍ਹ ਉਸ ਦੀ ਮੌਤ ਹੋ ਗਈ।

ਪਰਿਵਾਰ ਨੇ ਆਰੋਪ ਲਗਾਏ ਹਨ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਉਸ ਦੀ ਹੱਤਿਆ ਕੀਤੀ ਹੈ ਕਿਉਂਕਿ ਉਸ ਦੇ ਕੋਲੋਂ ਵਿਦੇਸ਼ੀ ਕਰੰਸੀ ਅਤੇ ਉਸ ਨੇ ਸੋਨਾ ਪਾਇਆ ਹੋਇਆ ਸੀ ਅਤੇ ਪੈਸੇ ਖੋਹਣ ਕਰਕੇ ਹੀ ਉਸ ਦੀ ਹੱਤਿਆ ਕੀਤੀ ਗਈ ਹੈ।

Check Also

ਪੰਜਾਬੀ ਸੂਬੇ ਦੇ ਸਰਵਪੱਖੀ ਵਿਕਾਸ ਵਾਸਤੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਚਾਹੁੰਦੇ ਹਨ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਆਪ, …

Leave a Reply

Your email address will not be published. Required fields are marked *