ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵਿਵਾਦ ਮਾਮਲਾ, ਮੈਨੇਜਰ ਸਮੇਤ 7 ਲੋਕਾਂ ਖ਼ਿਲਾਫ਼ FIR ਦਰਜ

Global Team
2 Min Read

ਮੋਹਾਲੀ: ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨਾਲ ਜੁੜਿਆ ਜ਼ਮੀਨੀ ਵਿਵਾਦ ਹੁਣ ਪੁਲਿਸ ਕਾਰਵਾਈ ਤੱਕ ਪਹੁੰਚ ਗਿਆ ਹੈ।ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ 44 ਮਰਲੇ ਜ਼ਮੀਨ ਬਿਨਾਂ ਕਿਸੇ ਪ੍ਰਵਾਨਗੀ ਤੋਂ ਕੌਡੀਆਂ ਦੇ ਭਾਅ ਇਕ ਕਰੋੜ 32 ਲੱਖ ਰੁਪਏ ਵਿੱਚ ਵੇਚਣ ਨੂੰ ਲੈ ਕੇ ਮੋਹਾਲੀ ਦੇ ਥਾਣਾ ਸੋਹਾਣਾ ਵਿੱਚ ਮੈਨੇਜਰ ਰਜਿੰਦਰ ਸਿੰਘ ਸਮੇਤ ਸੱਤ ਵਿਅਕਤੀਆਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ।ਇਹ ਮਾਮਲਾ ਮੋਹਾਲੀ ਦੇ ਥਾਣਾ ਸੋਹਾਣਾ ਵਿਖੇ ਦਰਜ ਕੀਤਾ ਗਿਆ ਹੈ। BNS ਦੀ ਦੀ ਧਾਰਾ 38/4336/2 338/2 340/2 61/2 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਲਜ਼ਾਮ ਲਗਾਏ ਜਾ ਰਹੇ ਸਨ ਕਿ ਬੇਸ਼ਕੀਮਤੀ ਜ਼ਮੀਨ ਦੇ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਧਿਰਾਂ ਵੱਲੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਨਾਮਜ਼ਦ ਵਿਅਕਤੀਆਂ ਦੀ ਪੁੱਛਗਿੱਛ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment