ਗੁਰਦੁਆਰਾ ਛੋਟਾ ਨਾਨਕਿਆਣਾ ਨਾਨਕ ਜਾਗੀਰ, ਸਤ ਘਰਾ -ਡਾ. ਗੁਰਦੇਵ ਸਿੰਘ

TeamGlobalPunjab
2 Min Read

ਇਤਿਹਾਸਕ ਗੁਰਦੁਆਰਿਆਂ ਦਾ ਲੜੀਵਾਰ ਪਾਵਨ ਇਤਿਹਾਸ -19

ਗੁਰਦੁਆਰਾ ਛੋਟਾ ਨਾਨਕਿਆਣਾ ਨਾਨਕ ਜਾਗੀਰ, ਸਤ ਘਰਾ

*ਡਾ. ਗੁਰਦੇਵ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧੰਤ ਇਤਿਹਾਸਕ ਅਸਥਾਨਾਂ ਦੇ ਇਤਿਹਾਸ ਦੀ ਚੱਲ ਰਹੀ ਲੜੀ ਅਧੀਨ ਅੱਜ ਅਸੀਂ ਗੁਰਦੁਆਰਾ ਛੋਟਾ ਨਾਨਕਿਆਣਾ ਨਾਨਕ ਜਾਗੀਰ, ਸਤ ਘਰਾ ਦੇ ਇਤਿਹਾਸ ਨਾਲ ਸਾਂਝ ਪਾਵਾਂਗੇ।

ਗੁਰਦੁਆਰਾ ਛੋਟਾ ਨਾਨਕਿਆਣਾ ਨਾਨਕ ਜਾਗੀਰ ਸਤ ਘਰਾ ਜਿਲ੍ਹਾ ਓਕਾੜਾ ਪਾਕਿਸਤਾਨ ਵਿੱਚ ਸਥਿਤ ਹੈ। ਵੈਸੇ ਸਤ ਘਰਾ ਇਸ ਅਸਥਾਨ ਤੋਂ ਕਾਫੀ ਦੂਰ ਹੈ ਪਰ ਇਹ ਇਸੇ ਨਾਲ ਹੀ ਜੋੜ ਕੇ ਜਾਣਿਆ ਜਾਂਦਾ ਹੈ। ਇਤਿਹਾਸਕ ਸਰੋਤਾਂ ਅਨੁਸਾਰ ਗੁਰਦੁਆਰਾ ਛੋਟਾ ਨਾਨਕਿਆਣਾ ਨਾਨਕ ਜਾਗੀਰ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਨਾਲ ਸਬੰਧਤ ਹੈ। ਇਸ ਅਸਥਾਨ ‘ਤੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਨੇ ਇੱਕ ਸ਼ਾਹੂਕਾਰ ਦਾ ਦੁੱਖ ਦੂਰ ਕੀਤਾ ਅਤੇ ਸ਼ਬਦ ਉਚਾਰਿਆ: ਸਹੰਸਰ ਦਾਨ ਦੇ ਇੰਦ੍ਰ ਰੋਆਇਆ” ਵਰਤਮਾਨ ਸਮੇਂ ਇਸ ਗੁਰਧਾਮ ਦੀ ਇਮਾਰਤ ਦੀ ਹਾਲਤ ਕਾਫੀ ਖਸਤਾ ਹੋ ਚੁਕੀ ਹੈ। ਗੁਰਧਾਮਾਂ ਦੇ ਇਤਿਹਾਸ ਦੇ ਨਾਲ ਸਾਂਝ ਪਾਉਂਦੇ ਸਮੇਂ ਸਾਡੇ ਸਾਹਮਣੇ ਜਦੋਂ ਇਨ੍ਹਾਂ ਗੁਰਦੁਆਰਾ ਦੇ ਵਰਤਮਾਨ ਹਲਾਤਾਂ ਦੇ ਤੱਥ ਸਾਹਮਣੇ ਆਉਂਦੇ ਹਨ ਤਾਂ ਦਿਲ ਵਿੱਚ ਦਰਦ ਭਰੀ ਚੀਸ ਨਿਕਲਦੀ ਹੈ। ਵਰਤਮਾਨ ਸਮੇਂ ਇਨ੍ਹਾਂ ਗੁਰੂਧਾਮਾਂ ਦੇ ਹਲਾਤ ਨ ਬਿਆਨਯੋਗ ਹਨ।

- Advertisement -

ਗੁਰਦੁਆਰਿਆਂ ਦੇ ਇਤਿਹਾਸ ਦੀ ਪਾਵਨ ਲੜੀ ਦੇ 20ਵੇਂ ਭਾਗ ਵਿੱਚ ਅਸੀਂ ਗੁਰੂ ਨਾਨਕ ਸਾਹਿਬ ਨਾਲ ਸੰਬੰਧਤ ਇੱਕ ਹੋਰ ਗੁਰਦੁਆਰਾ ਸਾਹਿਬ ਦੇ ਇਤਿਹਾਸ ਨਾਲ ਸਾਂਝ ਪਾਵਾਂਗੇ। ਸੋ ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਹਰ ਇੱਕ ਕੋਲ ਇਹ ਜਾਣਕਾਰੀ ਪਹੁੰਚ ਸਕੇ। ਇਤਿਹਾਸਕ ਗੁਰਦੁਆਰਿਆਂ ਦੇ ਪਾਵਨ ਇਤਿਹਾਸ ਦੀ ਇਸ ਲੜੀ ਦਾ ਅਧਾਰ ਭਾਈ ਕਾਨ੍ਹ ਸਿੰਘ ਨਾਭਾ ਕ੍ਰਿਤ ‘ਮਹਾਨ ਕੋਸ਼’, ਅਤੇ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਆਦਿ ਸਰੋਤ ਹਨ। ਆਪਣੇ ਕੀਮਤੀ ਵਿਚਾਰਾਂ ਨਾਲ ਆਪਣਾ ਯੋਗਦਾਨ ਜ਼ਰੂਰ ਪਾਓ ਜੀ। ਰਹਿ ਗਈਆਂ ਕਮੀਆਂ ਲਈ ਖਿਮਾ। 

*gurdevsinghdr@gmail.com

Share this Article
Leave a comment