ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਬਤ ਦੇ ਭਲੇ ਲਈ ਪਾਠ ਆਰੰਭ ਕੀਤੇ

TeamGlobalPunjab
3 Min Read

ਐਸ ਏ ਐਸ ਨਗਰ, (ਅਵਤਾਰ ਸਿੰਘ): ਕੋਰੋਨਾ ਵਾਇਰਸ ਦੇ ਕਾਰਨ ਲੌਕਡਾਊਨ ਦੇ ਦੌਰਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਐਸ ਏ ਐਸ ਨਗਰ ਮੋਹਾਲੀ ਵਲੋਂ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਫਿਊ ਦੇ ਪਹਿਲੇ ਦਿਨ ਤੋਂ ਅੱਜ ਤਕ (ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ ) ਦੇ ਵਚਨ ਅਨੁਸਾਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਅਤੇ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਐਸ ਏ ਐਸ ਨਗਰ ਮੋਹਾਲੀ ਨੂੰ ਰੋਜ਼ਾਨਾ ਤਿੰਨ ਟਾਈਮ ਸੈਨੇਟਾਈਜ਼ ਕੀਤਾ ਜਾਂਦਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਹਰ ਐਂਟਰੀ ਪੁਆਇੰਟ ‘ਤੇ ਸੈਨੇਟਾਈਜ਼ਰ ਰੱਖੇ ਗਏ ਹਨ। ਗੁਰਦੁਆਰਾ ਸਾਹਿਬ ਦੇ ਸਾਰੇ ਸਟਾਫ ਦੀ ਸੁਰੱਖਿਆ ਵਾਸਤੇ ਹਰੇਕ ਨੂੰ ਸੈਨੇਟਾਈਜ਼ਰ ਦਿੱਤੇ ਗਏ ਹਨ।

ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਸਾਰੇ ਸਟਾਫ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਓ ਲਈ ਜਾਗਰੂਕ ਕੀਤਾ ਗਿਆ ਅਤੇ ਕੋਰੋਨਾ ਬਿਮਾਰੀ ਬਾਰੇ ਜਾਣਕਾਰੀ ਦੇ ਕੇ ਇਸ ਤੋਂ ਬਚਾਓ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ 23 ਮਾਰਚ ਤੋਂ ਲੋੜਵੰਦਾਂ ਲਈ ਲੰਗਰ ਤਿਆਰ ਕਰਕੇ ਵੰਡਣ ਦੀ ਸੇਵਾ ਸ਼ੁਰੂ ਕੀਤੀ ਗਈ ਜੋ ਕਿ ਹੁਣ ਤਕ ਨਿਰੰਤਰ ਜਾਰੀ ਹੈ।

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੇ ਸਾਰੇ ਸਟਾਫ ਨੂੰ ਸੈਨੇਟਾਈਜਰ, ਵੀਟਾਮਿਨ ਸੀ ਅਤੇ ਮਲਟੀ ਵਿਟਾਮਿਨ ਦਿਤੇ ਗਏ ਹਨ। ਭਾਈ ਜੇ ਪੀ ਨੇ ਵੀ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਵਿੱਚ ਲੌਕਾਡਾਊਨ ਦੇ ਦੌਰਾਨ ਆਨੰਦ ਕਾਰਜ ਕੀਤੇ ਗਏ। ਇਸ ਗੁਰਦੁਆਰਾ ਸਾਹਿਬ ਵਲੋਂ ਲੋੜਵੰਦਾਂ ਨੂੰ ਅਤੇ ਖੁੱਲ੍ਹੇ ਪਾਠ ਅਤੇ ਕੀਰਤਨ ਕਰਨ ਵਾਲੇ ਪਾਠੀ ਸਿੰਘ ਅਤੇ ਰਾਗੀ ਸਿੰਘਾਂ ਨੂੰ ਸੁੱਕਾ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ। ਇਸ ਗੁਰਦੁਆਰਾ ਸਾਹਿਬ ਦੀ ਅੰਦਰੂਨੀ ਮਰਿਆਦਾ ਨੂੰ ਧਿਆਨ ਵਿਚ ਰਖਦੇ ਹੋਏ ਨਿਤਨੇਮ ਦੋਵੇਂ ਸਮੇਂ ਹੁੰਦਾ ਰਿਹਾ, ਉਹਨਾਂ ਕਿਹਾ ਕਿ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ। ਪ੍ਰਸ਼ਾਸ਼ਨ ਵਲੋਂ ਦਿੱਤੀਆਂ ਗਈਆਂ ਗਾਈਡ ਲਾਈਨਜ਼/ ਦਿਸ਼ਾ ਨਿਰਦੇਸ਼ਾਂ ਨੂੰ ਪੂਰੀ ਤਰਾਂ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਅੰਦਰ ਆਉਣ ਵਾਲੇ ਹਰ ਸ਼ਰਧਾਲੂ ਲਈ ਲੰਗਰ ਹਰ ਵੇਲੇ ਤਿਆਰ ਰਹਿੰਦਾ ਹੈ।

Share This Article
Leave a Comment