ਨਵੀਂ ਦਿੱਲੀ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਬੀਤੀ ਹੋਏ ਪਥਰਾ ਤੋਂ ਬਾਅਦ ਇਸ ਘਟਨਾ ਦੀ ਚਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਰਤ ਵਿੱਚ ਵੀ ਸਿੱਖ ਭਾਈਚਾਰੇ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ।
ਜਾਣਕਾਰੀ ਮੁਤਾਬਿਕ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਮਿਲ ਕੇ ਪਾਕਿਸਤਾਨ ਦੂਤਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਲੰਗਰ ਵੀ ਲਗਾਇਆ।
- Advertisement -
ਜਾਣਕਾਰੀ ਮੁਤਾਬਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਸ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਅੰਦਰ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਉਹ ਪੁਰਜੋਰ ਵਿਰੋਧ ਕਰ ਰਹੇ ਹਨ।