ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਲਈ ਲਗਾਏ ਜਾਣਗੇ ਬੈੱਡ, ਮਿਲਣਗੀਆਂ ਮੈਡੀਕਲ ਸੇਵਾਵਾਂ

TeamGlobalPunjab
2 Min Read

ਪਟਿਆਲਾ (ਭੁਪਿੰਦਰ ਸਿੰਘ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਦੀਵਾਨ ਹਾਲ ਵਿਖੇ ਹੁਣ ਮਰੀਜ਼ਾਂ ਨੂੰ ਜਲਦ ਹੀ ਆਕਸੀਜਨ ਮੁਹੱਈਆ ਕੀਤੀ ਜਾਣ ਲੱਗੇਗੀ। ਜਿਸ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਤਿਆਰੀਆਂ ਸਬੰਧੀ ਸਮੀਖਿਆ ਕੀਤੀ ਅਤੇ ਰੂਪ ਰੇਖਾ ਉਲੀਕ ਲਈ ਗਈ ਹੈ।

ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਦੀਵਾਨ ਹਾਲ ਵਿਖੇ ਮਰੀਜ਼ਾਂ ਨੂੰ ਆਕਸੀਜਨ ਲੰਗਰ ਮੁਹੱਈਆ ਕਰਵਾਉਣ ਲਈ 25 ਦੇ ਲਗਭਗ ਬੈੱਡ ਲਗਾਏ ਜਾਣ ਤੋਂ ਇਲਾਵਾ ਮੈਡੀਕਲ ਸੇਵਾਵਾਂ ਵੀ ਮੁਹੱਈਆ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਲਪੇਟ ’ਚ ਆਏ ਰਹੇ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਕਾਰਨ ਆਪਣੀ ਜਾਨ ਗਵਾਉਣੀ ਪੈ ਰਹੀ ਹੈ ਇਸ ਕਰਕੇ ਸ਼੍ਰੋਮਣੀ ਕਮੇਟੀ ਨੇ ਖੁਦ ਹੀ ਕਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮਰੀਜ਼ਾਂ ਦੀ ਜਾਨ ਬਚਾਉਣ ਦਾ ਫੈਸਲਾ ਕੀਤਾ ਅਤੇ ਇਹ ਪਲਾਂਟ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਮ੍ਰਿਤਸਰ ਵਿਖੇ ਲੱਗਣ ਜਾਣ ਰਿਹਾ ਹੈ ਅਤੇ ਜਲਦ ਹੀ ਗੁਰੂ ਘਰਾਂ ’ਚ ਮੁਕੰਮਲ ਸਹੂਲਤਾਂ ਨਾਲ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਹੋਣ ਲਵੇਗੀ।

ਉਨ੍ਹਾਂ ਕਿਹਾ ਕਿ ਮੰਗਵਾਏ ਜਾ ਰਹੇ ਕਨਸੰਟ੍ਰੇਟਰ ਰਾਹੀਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀ ਆਕਸੀਜਨ ਦੀ ਘਾਟ ਪੂਰੀ ਹੋਵੇਗੀ, ਜਿਨ੍ਹਾਂ ਦੇ ਜਲਦ ਪੁੱਜਣ ਮਗਰੋਂ ਗੁਰੂ ਘਰਾਂ ’ਚ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਹੋਵੇਗੀ।

- Advertisement -

ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਮਰੀਜ਼ਾਂ ਲਈ ਗੁਰਦੁਆਰਾ ਦੀਵਾਨ ਹਾਲ ਵਿਖੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਰੀਜ਼ਾਂ ਦੀ ਦੇਖਭਾਲ ਲਈ ਮੈਡੀਕਲ ਟੀਮਾਂ ਤਾਇਨਾਤ ਰਹਿਣਗੀਆਂ, ਐਂਬੂਲੈਂਸ ਤੋਂ ਇਲਾਵਾ ਹਰ ਬੁਨਿਆਦੀ ਸਹੂਲਤ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ।

Share this Article
Leave a comment