ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

TeamGlobalPunjab
1 Min Read

ਚੰਡੀਗੜ੍ਹ: ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।

ਇਸ ਮੌਕੇ ਗੁਰਿੰਦਰਪਾਲ ਸਿੰਘ ਬਿੱਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਮੌਜੂਦ ਹੋਰਨਾਂ ਪਤਵੰਤਿਆਂ ਵਿੱਚ ਚੇਅਰਮੈਨ ਜਲ੍ਹਾ ਯੋਜਨਾ ਕਮੇਟੀ ਸ੍ਰੀ ਵਿਜੇ ਸਰਮਾ ਟਿੰਕੂ, ਗਊ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਰਾਜਵੰਤ ਰਾਏ ਸ਼ਰਮਾ, ਖਾਦੀ ਅਤੇ ਵਿਲੇਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਪੁਸ਼ਪਿੰਦਰ ਸਰਮਾ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਲਕੀਤ ਸਿੰਘ ਬਰਾੜ, ਮਟੌਰ ਗਊਸ਼ਾਲਾ ਦੇ ਚੇਅਰਮੈਨ ਸੁਰਿੰਦਰ ਲਖਨਪਾਲ ਅਤੇ ਜਨਰਲ ਸਕੱਤਰ ਐਡਵੋਕੇਟ ਧੀਰਜ ਕੌਸਲ ਵੀ ਸਾਮਿਲ ਸਨ।

Share This Article
Leave a Comment